19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਮੂਹਰੇ ਸੰਗਤੀ ਅਰਦਾਸ

ਅਜੀਤ ਡੈਸਕ 23-10-2025

ਸਰਨਾ ਤੇ ਜੀ.ਕੇ. ਨੇ ਸਰਕਾਰਾਂ ਦੇ ਦੂਹਰੇ ਮਾਪਦੰਡਾਂ 'ਤੇ ਚੁੱਕੇ ਸਵਾਲ
ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ, ਜਿਸ ਵਿਚ ਦਿੱਲੀ ਦੀਆਂ ਪੰਥਕ ਜਥੇਬੰਦੀਆਂ ਦੇ ਇਨਸਾਫ਼ ਪਸੰਦ ਲੋਕਾਂ ਨੇ ਹਾਜ਼ਰੀ ਭਰੀ¢ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬੰਦੀ ਸਿੰਘਾਂ ਦੀ ਰਿਹਾਈ 'ਚ ਹੋ ਰਹੀ ਦੇਰੀ ਲਈ ਸਰਕਾਰਾਂ ਦੇ ਦੂਹਰੇ ਮਾਪਦੰਡਾਂ 'ਤੇ ਸਵਾਲ ਚੁੱਕੇ ਤੇ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਨ ਦੇ ਲਏ ਆਪਣੇ ਫ਼ੈਸਲੇ ਨੂੰ ਬਦਲਣਾ ਪਵੇਗਾ¢ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਅੰਦਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਗੱਲ 'ਤੇ ਉਨ੍ਹਾਂ ਵਲੋਂ ਮੁਆਫ਼ੀ ਨਾ ਮੰਗਣ ਦੇ ਦਿੱਤੇ ਹਵਾਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਵਲੋਂ ਆਪਣੇ ਕੀਤੇ 'ਤੇ ਮੁਆਫ਼ੀ ਮੰਗਣ ਦਾ ਸਵਾਲ ਹੀ ਨਹੀਂ ਬਣਦਾ¢ ਕਿਉਂਕਿ ਉਹ ਸਿੱਖ ਹੀ ਨਹੀਂ ਜਿਹੜਾ ਕੌਮੀ ਫ਼ਰਜ਼ਾਂ ਨੂੰ ਨਿਭਾਉਣ ਦੀ ਮੁਆਫ਼ੀ ਮੰਗੇ¢ ਸਰਨਾ ਤੇ ਜੀ.ਕੇ. ਨੇ ਕਿਹਾ ਕਿ 30-32 ਸਾਲ ਦੀਆਂ ਸਜ਼ਾਵਾਂ ਕੱਟਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਨਹੀਂ ਛੱਡਿਆ ਜਾ ਰਿਹਾ¢ ਸਰਕਾਰ ਨੂੰ ਸਿੱਖਾਂ ਨੂੰ ਇਨਸਾਫ਼ ਦੇਣ ਵੇਲੇ ਇਸ ਤਰ੍ਹਾਂ ਭੱਜਣਾ ਨਹੀਂ ਚਾਹੀਦਾ¢ ਡਾ. ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ 'ਸਜ਼ਾ ਸਮੀਖਿਆ ਬੋਰਡ' ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਰਜ਼ੀ ਨੂੰ ਪਹਿਲਾਂ ਵੀ ਚਾਰ ਵਾਰ ਠੁਕਰਾ ਚੁੱਕਿਆ ਹੈ¢ ਇਸ ਕਰਕੇ ਹੁਣ ਦਿੱਲੀ ਹਾਈ ਕੋਰਟ ਨੇ ਇੱਕ ਵਾਰ ਫਿਰ ਤੋਂ ਸਜ਼ਾ ਸਮੀਖਿਆ ਬੋਰਡ ਨੂੰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ¢ ਉਨ੍ਹਾਂ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੋ ਕਿ ਜੇਲ੍ਹ ਮੰਤਰੀ ਹੋਣ ਦੇ ਨਾਤੇ ਸਜ਼ਾ ਸਮੀਖਿਆ ਬੋਰਡ ਦੀ ਚੇਅਰਪਰਸਨ ਹਨ, ਉਨ੍ਹਾਂ ਨੂੰ ਤੁਰੰਤ ਮੀਟਿੰਗ ਬੁਲਾ ਕੇ ਭਾਈ ਭੁੱਲਰ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ¢

ਪਿਛਲੀ ਖ਼ਬਰ ਨੀਰਜ ਚੋਪੜਾ ਬਣੇ ਲੈਫ਼ਟੀਨੈਂਟ ਕਰਨਲ ਅਗਲੀ ਖ਼ਬਰ ਮੋਦੀ ਕੱਲ੍ਹ ਰੋਜ਼ਗਾਰ ਮੇਲੇ ਦੌਰਾਨ 51,000 ਨਿਯੁਕਤੀ ਪੱਤਰ ਸੌਂਪਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।