29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਰਤ ਸਾਲ ਦੇ ਅਖ਼ੀਰ ਤੱਕ ਰੂਸੀ ਤੇਲ ਦੀ ਖ਼ਰੀਦ ਲਗਭਗ ਬੰਦ ਕਰ ਦੇਵੇਗਾ-ਟਰੰਪ

ਅਜੀਤ ਡੈਸਕ 24-10-2025

ਵਾਸ਼ਿੰਗਟਨ, 23 ਅਕਤੂਬਰ (ਪੀ.ਟੀ.ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਦਾਅਵੇ ਨੂੰ ਦੁਹਰਾਇਆ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰਨ ਲਈ ਸਹਿਮਤ ਹੋ ਗਿਆ ਹੈ ਤੇ ਸਾਲ ਦੇ ਅੰਤ ਤੱਕ ਇਸਨੂੰ ਖਰੀਦਣਾ ਬੰਦ ਕਰ ਦੇਵੇਗਾ | ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਇੱਕ ਪ੍ਰਕਿਰਿਆ ਹੈ ਅਤੇ ਇਸ ਵਿਚ ਕੁਝ ਸਮਾਂ ਲੱਗੇਗਾ | ਟਰੰਪ ਨੇ ਇਹ ਵੀ ਕਿਹਾ ਕਿ ਉਹ ਚੀਨ ਨੂੰ ਵੀ ਅਜਿਹਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ | ਚੀਨ ਤੇ ਭਾਰਤ ਰੂਸੀ ਕੱਚੇ ਤੇਲ ਦੇ ਦੋ ਸਭ ਤੋਂ ਵੱਡੇ ਖਰੀਦਦਾਰ ਹਨ | ਟਰੰਪ ਪਿਛਲੇ ਕੁਝ ਦਿਨਾਂ ਤੋਂ ਦਾਅਵਾ ਕਰ ਰਹੇ ਹਨ ਕਿ ਭਾਰਤ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਰੂਸ ਤੋਂ ਆਪਣੇ ਤੇਲ ਆਯਾਤ ਨੂੰ ਕਾਫ਼ੀ ਘਟਾ ਦੇਵੇਗਾ | ਅਮਰੀਕਾ ਦੇ ਅਨੁਸਾਰ, ਭਾਰਤ ਰੂਸੀ ਕੱਚੇ ਤੇਲ ਦੀ ਖਰੀਦ ਰਾਹੀਂ ਪੁਤਿਨ ਨੂੰ ਯੁੱਧ ਲਈ ਵਿੱਤ ਪ੍ਰਦਾਨ ਕਰਨ ਵਿਚ ਮਦਦ ਕਰ ਰਿਹਾ ਹੈ | ਟਰੰਪ ਵਲੋਂ ਭਾਰਤੀ ਸਾਮਾਨਾਂ 'ਤੇ ਟੈਰਿਫ ਨੂੰ ਦੁੱਗਣਾ ਕਰਕੇ 50 ਫੀਸਦੀ ਕਰਨ ਤੋਂ ਬਾਅਦ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਦੇ ਸਬੰਧ ਗੰਭੀਰ ਤਣਾਅ ਵਿਚ ਹਨ, ਜਿਸ ਵਿਚ ਭਾਰਤ ਵਲੋਂ ਰੂਸੀ ਕੱਚੇ ਤੇਲ ਦੀ ਖਰੀਦ 'ਤੇ 25 ਫੀਸਦੀ ਵਾਧੂ ਡਿਊਟੀ ਵੀ ਸ਼ਾਮਿਲ ਹੈ | ਭਾਰਤ ਨੇ ਅਮਰੀਕੀ ਕਾਰਵਾਈ ਨੂੰ ਅਣਉਚਿਤ ਤੇ ਗੈਰ-ਵਾਜਬ ਦੱਸਿਆ |

ਪਿਛਲੀ ਖ਼ਬਰ ਪੰਜਾਬ 'ਚ ਹਵਾ ਦੀ ਗੁਣਵੱਤਾ 'ਚ ਮਾਮੂਲੀ ਸੁਧਾਰ ਦੇ ਬਾਵਜੂਦ ਸਥਿਤੀ ਗੰਭੀਰ ਅਗਲੀ ਖ਼ਬਰ ਸਾਬਕਾ ਡੀ.ਜੀ.ਪੀ. ਮੁਸਤਫਾ ਦੇ ਪੁੱਤਰ ਦੀ ਮੌਤ ਦਾ ਮਾਮਲਾ ਸੀ.ਬੀ.ਆਈ. ਨੂੰ ਦੇਣ ਦੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।