ਪਵਿੱਤਰ ਜੋੜੇ ਦੀ ਸਾਂਭ-ਸੰਭਾਲ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ
ਜਗਤਾਰ ਸਿੰਘ
ਨਵੀਂ ਦਿੱਲੀ, 23 ਅਕਤੂਬਰ-ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ 'ਪਵਿੱਤਰ ਜੋੜੇ' ਨੂੰ ਲੈ ਕੇ 'ਚਰਨ ਸੁਹਾਵੇ ਗੁਰ ਚਰਨ ਯਾਤਰਾ' ਦਿੱਲੀ ਦੇ ਇਤਿਹਾਸਕ ਗੁਰਦੁਆਰਾ ਮੋਤੀ ਬਾਗ਼ ਸਾਹਿਬ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਈ | ਇਸ ਸੰਬੰਧੀ ਸਮਾਗਮ ਦੌਰਾਨ ਇਹ ਪਵਿੱਤਰ ਜੋੜੇ ਪੰਥ ਨੂੰ ਸੌਂਪਣ ਵਾਸਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ ਕੀਤਾ ਗਿਆ ¢ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਤੇ ਸੰਗਤ ਨੇ ਹਾਜ਼ਰੀ ਭਰੀ | ਅੱਜ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ 1 ਨਵੰਬਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੁੱਜੇਗੀ¢ ਇਸ ਸੰਬੰਧੀ ਸਮਾਗਮ ਦੌਰਾਨ ਦਿੱਲੀ ਕਮੇਟੀ ਦੇ ਮੁਖੀ ਅਹੁਦੇਦਾਰ ਕਾਲਕਾ ਤੇ ਕਾਹਲੋਂ ਵਲੋਂ ਪਵਿੱਤਰ ਜੋੜੇ ਨੂੰ ਪੰਥ ਨੂੰ ਸੌਂਪਣ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂ ਇਮਪ੍ਰੀਤ ਸਿੰਘ ਬਖ਼ਸ਼ੀ, ਵਧੀਕ ਹੈੱਡ ਗ੍ਰੰਥੀ ਗੁਰਦਿਆਲ ਸਿੰਘ, ਇੰਦਰਜੀਤ ਸਿੰਘ, ਗੁਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਸੰਸਦ ਮੈਂਬਰ ਬਾਂਸੁਰੀ ਸਵਰਾਜ, ਸੀਨੀਅਰ ਵਕੀਲ ਐਚ. ਐਸ. ਫੂਲਕਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ¢
ਗੁਰੂ ਸਾਹਿਬ ਦੇ 'ਪਵਿੱਤਰ ਜੋੜੇ' ਲੈ ਕੇ ਪਟਨਾ ਸਾਹਿਬ ਰਵਾਨਾ ਹੋਈ 'ਚਰਣ ਸੁਹਾਵੇ ਗੁਰੂ ਚਰਨ ਯਾਤਰਾ'
ਅਜੀਤ ਡੈਸਕ
24-10-2025