29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ ਸੰਮੇਲਨ 'ਚ ਵਰਚੂਅਲ ਤੌਰ 'ਤੇ ਹੋਣਗੇ ਸ਼ਾਮਿਲ

ਅਜੀਤ ਡੈਸਕ 24-10-2025

ਵਿਦੇਸ਼ ਮੰਤਰੀ ਜੈਸ਼ੰਕਰ ਪੂਰਬੀ ਏਸ਼ੀਆ ਸੰਮੇਲਨ ਲਈ ਮਲੇਸ਼ੀਆ ਜਾਣਗੇ
ਨਵੀਂ ਦਿੱਲੀ, 23 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਅਗਲੇ ਹਫ਼ਤੇ ਮਲੇਸ਼ੀਆ 'ਚ ਆਸੀਆਨ-ਭਾਰਤ ਸਿਖਰ ਸੰਮੇਲਨ 'ਚ ਵਰਚੂਅਲ ਤੌਰ 'ਤੇ ਸ਼ਾਮਿਲ ਹੋਣਗੇ | ਪ੍ਰਧਾਨ ਮੰਤਰੀ ਨੇ ਅੱਜ ਫੋਨ 'ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੂੰ ਉਕਤ ਸੂਚਨਾ ਦਿੱਤੀ | ਇਕ ਅਧਿਕਾਰਤ ਬਿਆਨ ਅਨੁਸਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ 27 ਅਕਤੂਬਰ ਨੂੰ ਕੁਆਲਾਲੰਪੁਰ 'ਚ ਹੋਣ ਵਾਲੇ 20ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ ਦੀ ਨੁਮਾਇੰਦਗੀ ਕਰਨਗੇ | ਦੱਖਣ-ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਨੂੰ ਇਸ ਖੇਤਰ ਦੇ ਸਭ ਤੋਂ ਪ੍ਰਭਾਵਸ਼ਾਲੀ ਸਮੂਹਾਂ 'ਚੋਂ ਇਕ ਮੰਨਿਆ ਜਾਂਦਾ ਹੈ ਅਤੇ ਭਾਰਤ ਅਤੇ ਅਮਰੀਕਾ, ਚੀਨ, ਜਾਪਾਨ ਅਤੇ ਆਸਟ੍ਰੇਲੀਆ ਸਮੇਤ ਕਈ ਹੋਰ ਦੇਸ਼ ਇਸ ਦੇ ਭਾਈਵਾਲ ਹਨ | ਪ੍ਰਧਾਨ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਮੰਚ 'ਤੇ ਇਕ ਪੋਸਟ 'ਚ ਕਿਹਾ ਕਿ ਮੇਰੇ ਪਿਆਰੇ ਦੋਸਤ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਮੇਰੀ ਬੜੀ ਗਰਮਜੋਸ਼ੀ ਨਾਲ ਗੱਲਬਾਤ ਹੋਈ ਹੈ | ਮੈਂ ਉਨ੍ਹਾਂ ਨੂੰ ਆਸੀਆਨ ਦੀ ਮਲੇਸ਼ੀਆ ਦੀ ਪ੍ਰਧਾਨਗੀ ਲਈ ਵਧਾਈ ਦਿੱਤੀ ਅਤੇ ਆਉਣ ਵਾਲੇ ਸਿਖਰ ਸੰਮੇਲਨਾਂ 'ਚ ਉਨ੍ਹਾਂ ਦੀ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਮੈਂ ਆਸੀਆਨ-ਭਾਰਤ ਸੰਮੇਲਨ 'ਚ ਵਰਚੂਅਲ ਤੌਰ 'ਤੇ ਸ਼ਾਮਿਲ ਹੋਣ ਅਤੇ ਆਸੀਆਨ-ਭਾਰਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਲਈ ਉਤਸੁਕ ਹਾਂ | ਦੱਖਣ-ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੀਆਂ ਮੀਟਿੰਗਾਂ 26 ਤੋਂ 28 ਅਕਤੂਬਰ ਤੱਕ ਹੋਣੀਆਂ ਹਨ | ਮਲੇਸ਼ੀਆ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ-ਨਾਲ ਕਈ ਆਸੀਆਨ ਭਾਈਵਾਲ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਹੈ | ਟਰੰਪ 26 ਅਕਤੂਬਰ ਨੂੰ ਦੋ ਦਿਨਾਂ ਦੌਰੇ 'ਤੇ ਕੁਆਲਾਲੰਪੁਰ ਜਾਣਗੇ¢

ਪਿਛਲੀ ਖ਼ਬਰ ਠੰਢ-ਧੁੰਦ ਤੇ ਪ੍ਰਦੂਸ਼ਣ ਕਾਰਨ ਦਿੱਲੀ ਵਾਸੀਆਂ ਦੀਆਂ ਮੁਸ਼ਕਿਲਾਂ 'ਚ ਹੋਇਆ ਵਾਧਾ ਅਗਲੀ ਖ਼ਬਰ ਹਿਮਾਲੀਅਨ ਗਲੇਸ਼ੀਅਰ ਝੀਲਾਂ ਤੇ ਜਲ ਸਰੋਤਾਂ 'ਚ 9 ਫ਼ੀਸਦੀ ਦਾ ਹੋਇਆ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।