29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਠੰਢ-ਧੁੰਦ ਤੇ ਪ੍ਰਦੂਸ਼ਣ ਕਾਰਨ ਦਿੱਲੀ ਵਾਸੀਆਂ ਦੀਆਂ ਮੁਸ਼ਕਿਲਾਂ 'ਚ ਹੋਇਆ ਵਾਧਾ

ਅਜੀਤ ਡੈਸਕ 24-10-2025

ਔਸਤ ਹਵਾ ਗੁਣਵੱਤਾ ਸੂਚਕ ਅੰਕ 353 ਕੀਤਾ ਦਰਜ
ਨਵੀਂ ਦਿੱਲੀ, 23 ਅਕਤੂਬਰ (ਜਗਤਾਰ ਸਿੰਘ)-ਦਿੱਲੀ-ਐਨ.ਸੀ.ਆਰ. 'ਚ ਮੌਸਮ ਵਿਚ ਬਦਲਾਅ ਹੋਣਾ ਸ਼ੁਰੂ ਹੋ ਗਿਆ ਹੈ ¢ ਠੰਢ ਅਤੇ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਨੇ ਵੀ ਰਾਜਧਾਨੀ ਵਾਸੀਆਂ ਦੀਆਂ ਮੁਸ਼ਕਿਲਾਂ 'ਚ ਵਾਧਾ ਕੀਤਾ ਹੈ ¢ ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਵਿਚ ਹਲਕੀ ਠੰਢ ਸ਼ੁਰੂ ਹੋ ਗਈ ਸੀ ¢ ਹੁਣ ਤਾਪਮਾਨ 'ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ¢ ਹਾਲਾਂਕਿ ਪ੍ਰਦੂਸ਼ਿਤ ਹਵਾ ਸਵੇਰ ਤੋਂ ਹੀ ਦਿੱਲੀ ਵਾਸੀਆਂ ਲਈ ਮੁਸ਼ਕਿਲਾਂ ਪੈਦਾ ਕਰ ਰਹੀ ਹੈ ¢ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪ੍ਰਦੂਸ਼ਣ 'ਚ ਵਾਧੇ ਅਤੇ ਦਿੱਲੀ ਦੇ ਕੁਝ ਇਲਾਕਿਆਂ ਵਿਚ ਧੂੰਆਂ ਜਾਂ ਹਲਕੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ ¢ ਮੌਸਮ ਵਿਭਾਗ ਅਨੁਸਾਰ ਦਿੱਲੀ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ¢ ਅਗਲੇ ਕੁਝ ਦਿਨਾਂ ਲਈ ਦਿਨ ਦਾ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 19 ਤੋਂ 21 ਡਿਗਰੀ ਸੈਲਸੀਅਸ ਤੱਕ ਰਹੇਗਾ¢ ਦਿੱਲੀ-ਐਨ.ਸੀ.ਆਰ. ਦੇ ਸ਼ਹਿਰ ਫ਼ਰੀਦਾਬਾਦ 'ਚ ਹਵਾ ਗੁਣਵੱਤਾ ਸੂਚਕ ਅੰਕ 241, ਗੁਰੂਗ੍ਰਾਮ 'ਚ 255, ਗਾਜ਼ੀਆਬਾਦ 'ਚ 258, ਗ੍ਰੇਟਰ ਨੋਇਡਾ 'ਚ 277 ਅਤੇ ਨੋਇਡਾ 'ਚ 272 ਦਰਜ ਕੀਤਾ ਗਿਆ ¢ ਰਾਜਧਾਨੀ ਦੇ ਜ਼ਿਆਦਾਤਰ ਖੇਤਰਾਂ 'ਚ ਹਵਾ ਗੁਣਵੱਤਾ ਸੂਚਕ ਅੰਕ 300 ਅਤੇ 400 ਦੇ ਵਿਚਕਾਰ ਦਰਜ ਕੀਤਾ ਗਿਆ ¢ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਦਿੱਲੀ 'ਚ ਔਸਤ ਹਵਾ ਗੁਣਵੱਤਾ ਸੂਚਕ ਅੰਕ ਵੀਰਵਾਰ ਨੂੰ 353 ਦਰਜ ਕੀਤਾ ਗਿਆ¢

ਪਿਛਲੀ ਖ਼ਬਰ ਬਗਦਾਦ ਵਿਚ ਗੁਰਦੁਆਰਾ ਸਾਹਿਬ ਨੂੰ ਬਹਾਲ ਕੀਤਾ ਜਾਵੇ-ਤਰਲੋਚਨ ਸਿੰਘ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ ਸੰਮੇਲਨ 'ਚ ਵਰਚੂਅਲ ਤੌਰ 'ਤੇ ਹੋਣਗੇ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।