29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

'ਬਚ ਕੇ ਰਹਿਨਾ ਰੇ ਬਾਬਾ...' ਟਰੰਪ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਕਾਂਗਰਸ ਦਾ ਤਨਜ਼

ਅਜੀਤ ਡੈਸਕ 24-10-2025
ਨਵੀਂ ਦਿੱਲੀ, 23 ਅਕਤੂਬਰ (ਪੀ.ਟੀ.ਆਈ.)-ਅੱਜ ਜਿਉਂ ਹੀ ਇਹ ਗੱਲ ਸਪੱਸ਼ਟ ਹੋ ਗਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਦੀ ਥਾਂ ਇਸ ਵਿਚ ਵਰਚੂਅਲੀ ਸ਼ਾਮਿਲ ਹੋਣਗੇ ਅਤੇ ਸੰਬੋਧਨ ਕਰਨਗੇ ਤਾਂ ਕਾਂਗਰਸ ਨੇ ਪ੍ਰਧਾਨ ਮੰਤਰੀ ਨੇ ਤੰਨਜ਼ ਕੱਸਿਆ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਬਚਣਾ ਚਾਹੁੰਦੇ ਹਨ | ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਅਮਰੀਕੀ ਰਾਸ਼ਟਰਪਤdੀ ਡੋਨਾਲਡ ਟਰੰਪ ਦੀਆਂ ਦੋ ਵੀਡੀਓ ਸਾਂਝੀਆਂ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ ਮੰਚ 'ਤੇ ਲਿਖਿਆ ਕਿ ਪਿਛਲੇ ਕਈ ਦਿਨਾਂ ਤੋਂ ਅਟਕਲਾਂ ਚਲ ਰਹੀਆਂ ਸਨ ਕਿ ਪ੍ਰਧਾਨ ਮੰਤਰੀ ਮੋਦੀ ਕੁਆਲਾਲੰਪੁਰ ਸੰਮੇਲਨ 'ਚ ਸ਼ਾਮਿਲ ਹੋਣਗੇ | ਹੁਣ, ਇਹ ਲਗਭਗ ਤੈਅ ਹੈ ਕਿ ਪ੍ਰਧਾਨ ਮੰਤਰੀ ਸ਼ਾਮਲ ਨਹੀਂ ਹੋਣਗੇ¢ ਇਸਦਾ ਮਤਲਬ ਹੈ ਕਿ ਵਿਸ਼ਵ ਨੇਤਾਵਾਂ ਨੂੰ ਜੱਫੀ ਪਾਉਣ, ਤਸਵੀਰਾਂ ਖਿਚਵਾਉਣ ਅਤੇ ਆਪਣੇ ਆਪ ਨੂੰ ਇਕ ਵਿਸ਼ਵ ਨੇਤਾ ਵਜੋਂ ਪੇਸ਼ ਕਰਨ ਦੇ ਬਹੁਤ ਸਾਰੇ ਮੌਕੇ ਖੁੰਝ ਗਏ ਹਨ | ਕਾਂਗਰਸੀ ਨੇਤਾ ਨੇ ਆਪਣੀ ਪੋਸਟ ਵਿਚ ਅੱਗੇ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਸ਼ਾਮਿਲ ਨਾ ਹੋਣ ਦਾ ਕਾਰਨ ਸਪੱਸ਼ਟ ਹੈ ਕਿ ਉਹ ਰਾਸ਼ਟਰਪਤੀ ਟਰੰਪ ਦਾ ਸਾਹਮਣਾ ਨਹੀਂ ਕਰਨਾ ਚਾਹੁੰਦੇ |

ਪਿਛਲੀ ਖ਼ਬਰ ਹਰਿਆਣਾ 'ਚ ਹਵਾ ਗੁਣਵੱਤਾ ਖਰਾਬ ਅਗਲੀ ਖ਼ਬਰ ਬਗਦਾਦ ਵਿਚ ਗੁਰਦੁਆਰਾ ਸਾਹਿਬ ਨੂੰ ਬਹਾਲ ਕੀਤਾ ਜਾਵੇ-ਤਰਲੋਚਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।