26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਲਾਈਟ ਐਂਡ ਸਾਊਾਡ ਸ਼ੋਅ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਤੇ ਮਹਾਨ ਫਲਸਫ਼ੇ 'ਤੇ ਚਾਨਣਾ ਪਾਇਆ <br/>

ਅਜੀਤ ਡੈਸਕ 05-11-2025

ਪਹਿਲੇ ਪੜਾਅ ਤਹਿਤ ਜਲੰਧਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਤੇ ਪਠਾਨਕੋਟ ਵਿਖੇ ਹੋਏ ਲਾਈਟ ਐਂਡ ਸਾਊਾਡ ਸ਼ੋਅ
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਏ ਗਏ | ਇਨ੍ਹਾਂ ਸਮਾਗਮਾਂ 'ਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ | ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ | ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਾਡ ਸ਼ੋਅ ਨੂੰ ਵੇਖਿਆ | ਪਠਾਨਕੋਟ ਦੇ ਲਮੀਨੀ ਸਟੇਡੀਅਮ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਪਟਿਆਲਾ ਦੇ ਪੋਲੋ ਗਰਾਊਾਡ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਾਈਟ ਐਂਡ ਸਾਊਾਡ ਸ਼ੋਅ 'ਚ ਸ਼ਮੂਲੀਅਤ ਕੀਤੀ | ਸਾਰੀਆਂ ਥਾਵਾਂ 'ਤੇ ਸੰਗਤ ਨੇ ਇਸ ਉਪਰਾਲੇ ਦੀ ਭਰਵੀਂ ਸ਼ਲਾਂਘਾ ਕੀਤੀ ਤੇ ਪੂਰੇ ਆਦਰ, ਸ਼ਰਧਾ ਤੇ ਸਤਿਕਾਰ ਨਾਲ ਸ਼ੋਅ ਵੇਖੇ | ਲਾਈਟ ਐਂਡ ਸਾਊਾਡ ਸ਼ੋਅਜ਼ 'ਚ ਆਧੁਨਿਕ ਲੇਜ਼ਰ ਲਾਈਟਾਂ ਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਦਰਸਾਇਆ ਗਿਆ | ਪੰਜਾਬ ਸਰਕਾਰ ਵਲੋਂ ਇਹ ਲਾਈਟ ਐਂਡ ਸਾਊਾਡ ਸ਼ੋਅ ਸਾਰੇ 23 ਜ਼ਿਲਿ੍ਹਆਂ 'ਚ ਕਰਵਾਏ ਜਾ ਰਹੇ ਹਨ, ਜੋ ਕਿ 20 ਨਵੰਬਰ ਤੱਕ ਜਾਰੀ ਰਹਿਣਗੇ |

ਪਿਛਲੀ ਖ਼ਬਰ ਪੰਜਾਬ-ਹਰਿਆਣਾ 'ਚ ਪਰਾਲੀ ਸਾੜਨ 'ਚ ਭਾਰੀ ਗਿਰਾਵਟ ਅਗਲੀ ਖ਼ਬਰ ਇਨਸਾਫ਼ ਮੋਰਚੇ ਵਲੋਂ 14 ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।