26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼ਾਂਤੀਪੂਰਨ ਅਤੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਲਈ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਨੂੰ ਧਾਰਨ ਕਰੋ-ਰਾਸ਼ਟਰਪਤੀ

ਅਜੀਤ ਡੈਸਕ 05-11-2025
ਨਵੀਂ ਦਿੱਲੀ, 4 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਅਪੀਲ ਕੀਤੀ | ਰਾਸ਼ਟਰਪਤੀ ਨੇ ਇਕ ਸੰਦੇਸ਼ 'ਚ ਕਿਹਾ ਕਿ ਇਹ ਮੌਕਾ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਅਤੇ ਕਦਰਾਂ ਨੂੰ ਅਪਨਾਉਣ ਲਈ ਪ੍ਰੇਰਿਤ ਕਰਦਾ ਹੈ ਅਤੇ ਇਕ ਬਿਹਤਰ ਸਮਾਜ ਦੇ ਨਿਰਮਾਣ ਦੀ ਦਿਸ਼ਾ 'ਚ ਸਾਡੀ ਰਹਿਨੁਮਾਈ ਕਰਦਾ ਹੈ | ਉਨ੍ਹਾਂ ਦਾ ਸੰਦੇਸ਼ ਸਾਨੂੰ ਸਿਖਾਉਂਦਾ ਹੈ ਕਿ ਸੱਚਾਈ, ਨਿਆਂ ਅਤੇ ਰਹਿਮ 'ਤੇ ਆਧਾਰਿਤ ਜੀਵਨ ਜਿਊਣਾ ਹੀ ਸਫ਼ਲਤਾ ਦਾ ਸੱਚਾ ਮਾਪਦੰਡ ਹੈ | ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਇਕ ਰੱਬ ਅਤੇ ਮਨੁੱਖੀ ਬਰਾਬਰੀ 'ਤੇ ਜ਼ੋਰ ਦਿੰਦੀਆਂ ਹਨ | ਮੁਰਮੂ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ 'ਚ ਧਾਰਨ ਕਰਨ ਅਤੇ ਹੋਰ ਸ਼ਾਂਤੀਪੂਰਨ ਅਤੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਵਲੋਂ ਵਿਖਾਈ ਰਾਹ 'ਤੇ ਚੱਲਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ-ਮੁੱਖ ਮੰਤਰੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਸਮੇਤ ਵਿਦੇਸ਼ਾਂ ਤੋਂ ਨਨਕਾਣਾ ਸਾਹਿਬ ਪੁੱਜੇ ਹਜ਼ਾਰਾਂ ਸ਼ਰਧਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।