26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ-ਮੁੱਖ ਮੰਤਰੀ

ਅਜੀਤ ਡੈਸਕ 05-11-2025

ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵੀਡੀਓ ਕਾਨਫ਼ਰੰਸ ਜ਼ਰੀਏ ਦਿੱਤੀ ਵਧਾਈ
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕਿ੍ਕਟ ਟੀਮ ਨੂੰ ਅੱਜ ਵਧਾਈ ਦਿੱਤੀ | ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਨੇ ਦੁਨੀਆ ਫ਼ਤਹਿ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਾਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ | ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕਿ੍ਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਕਿ੍ਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ | ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਤੇ ਜਜ਼ਬੇ ਨਾਲ ਸੂਬੇ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕਿ੍ਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕਿ੍ਕਟ ਟੀਮ, ਬਾਸਕਿਟਬਾਲ ਟੀਮ ਅਤੇ ਫੁੱਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਖੇਡਾਂ ਦੇ ਖੇਤਰ 'ਚ ਨਾਮਣਾ ਖੱਟਣ ਲਈ ਉਤਸ਼ਾਹਿਤ ਕਰੇਗੀ |

ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ 'ਅਜੀਤ' ਰਾਹਤ ਫ਼ੰਡ ਵਿਚੋਂ ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਸ਼ਾਂਤੀਪੂਰਨ ਅਤੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਲਈ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਨੂੰ ਧਾਰਨ ਕਰੋ-ਰਾਸ਼ਟਰਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।