ਬਿਲਾਸਪੁਰ (ਛੱਤੀਸਗੜ੍ਹ), 4 ਨਵੰਬਰ (ਪੀ.ਟੀ.ਆਈ.) ਛੱਤੀਸਗੜ੍ਹ ਦੇ ਬਿਲਾਸਪੁਰ ਸਟੇਸ਼ਨ ਨੇੜੇ ਮੰਗਲਵਾਰ ਨੂੰ ਇੱਕ ਮੁਸਾਫ਼ਿਰ ਰੇਲਗੱਡੀ ਅਤੇ ਮਾਲ ਗੱਡੀ ਵਿਚਕਾਰ ਹੋਈ ਟੱਕਰ ਵਿੱਚ ਘੱਟੋ-ਘੱਟ 8 ਲੋਕਾਂ ਦੀ ਮÏਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ | ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਾਮ 4 ਵਜੇ ਦੇ ਕਰੀਬ ਉਸ ਵੇਲੇ ਵਾਪਰੀ ਜਦੋਂ ਮੇਮੂ (ਮੇਨਲਾਈਨ ਇਲੈਕਟਿ੍ਕ ਮਲਟੀਪਲ ਯੂਨਿਟ) ਮੁਸਾਫ਼ਿਰ ਰੇਲਗੱਡੀ ਗੇਵਰਾ (ਗੁਆਂਢੀ ਕੋਰਬਾ ਜ਼ਿਲ੍ਹੇ ਵਿੱਚ) ਤੋਂ ਬਿਲਾਸਪੁਰ ਜਾ ਰਹੀ ਸੀ¢ ਮੁਸਾਫ਼ਿਰ ਰੇਲਗੱਡੀ ਗਟੋਰਾ ਅਤੇ ਬਿਲਾਸਪੁਰ ਰੇਲਵੇ ਸਟੇਸ਼ਨਾਂ ਦੇ ਵਿਚਾਲੇ ਸੀ ਤਾਂ ਪਿੱਛੇ ਤੋਂ ਇੱਕ ਮਾਲ ਗੱਡੀ ਨਾਲ ਟਕਰਾ ਗਈ¢ਬਿਲਾਸਪੁਰ ਦੇ ਕੁਲੈਕਟਰ ਸੰਜੇ ਅਗਰਵਾਲ ਨੇ ਦੱਸਿਆ ਕਿ ਇਸ ਹਾਦਸੇ ਵਿਚ 8 ਲੋਕਾਂ ਦੀ ਮÏਤ ਦੀ ਪੁਸ਼ਟੀ ਹੋਈ ਹੈ¢ ਜ਼ਖਮੀ ਮੁਸਾਫ਼ਿਰਾਂ ਨੂੰ ਬਿਲਾਸਪੁਰ ਦੇ ਅਪੋਲੋ ਹਸਪਤਾਲ ਅਤੇ ਛੱਤੀਸਗੜ੍ਹ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸੀ ਆਈ ਐੱਮ ਐੱਸ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ¢ ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ¢ਇਸੇ ਦÏਰਾਨ, ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੇਲਵੇ ਅਧਿਕਾਰੀਆਂ ਨੇ ਮਿ੍ਤਕਾਂ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ , ਗੰਭੀਰ ਜ਼ਖਮੀਆਂ ਨੂੰ 5 ਲੱਖ ਅਤੇ ਮਾਮੂਲੀ ਜ਼ਖਮੀਆਂ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ¢