26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਿਹਾਰ ਵਿਚ ਪਹਿਲੇ ਪੜਾਅ ਲਈ ਚੋਣ ਪ੍ਰਚਾਰ ਬੰਦ-ਵੋਟਾਂ ਕੱਲ੍ਹ

ਅਜੀਤ ਡੈਸਕ 05-11-2025
ਪਟਨਾ, 4 ਨਵੰਬਰ (ਏਜੰਸੀ)-ਬਿਹਾਰ 'ਚ 6 ਨਵੰਬਰ ਨੂੰ ਹੋ ਰਹੀਆਂ ਪਹਿਲੇ ਪੜਾਅ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਮੰਗਲਵਾਰ ਸ਼ਾਮ 5 ਵਜੇ ਬੰਦ ਹੋ ਗਿਆ | ਸੂਬੇ ਦੇ ਜਿਨ੍ਹਾਂ 18 ਜ਼ਿਲਿ੍ਹਆਂ 'ਚ 6 ਨਵੰਬਰ ਨੂੰ ਵੋਟਾਂ ਪੈਣਗੀਆਂ, ਉਥੇ ਹੁਣ ਚੋਣ ਰੈਲੀਆਂ ਜਾਂ ਚੋਣ ਮੀਟਿੰਗਾਂ ਨਹੀਂ ਹੋਣਗੀਆਂ, ਉਮੀਦਵਾਰ ਕੇਵਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨਗੇ | ਪਹਿਲੇ ਪੜਾਅ ਤਹਿਤ ਦਰਭੰਗਾ, ਮੁਜ਼ੱਫਰਪੁਰ , ਵੈਸ਼ਾਲੀ, ਬੇਗੁਸਰਾਏ, ਨਾਲੰਦਾ, ਪਟਨਾ ਸਮੇਤ 18 ਜ਼ਿਲਿ੍ਹਆਂ ਦੀਆਂ 121 ਸੀਟਾਂ ਲਈ ਵੋਟਾਂ ਪੈਣਗੀਆਂ ਅਤੇ ਕੁੱਲ 1314 ਉਮੀਦਵਾਰ ਚੋਣ ਮੈਦਾਨ 'ਚ ਹਨ | ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵੱਖ-ਵੱਖ ਪਾਰਟੀਆਂ ਦੇ ਦਿੱਗਜ ਆਗੂਆਂ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀਆਂ ਕੀਤੀਆਂ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 9 ਰਾਜਾਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਐਸ. ਆਈ. ਆਰ. ਕਵਾਇਦ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।