26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਅਲੌਕਿਕ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 05-11-2025

ਵੱਡੀ ਗਿਣਤੀ 'ਚ ਸੰਗਤ ਨੇ ਕੀਤੀ ਸ਼ਮੂਲੀਅਤ
ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ

ਸੁਲਤਾਨਪੁਰ ਲੋਧੀ, 4 ਨਵੰਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪੁੱਜੀ ਸੰਗਤ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ | ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤੇ | ਨਗਰ ਕੀਰਤਨ ਦੀ ਰਵਾਨਗੀ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਨੇ ਅਰਦਾਸ ਕੀਤੀ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ

ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ ਜਨਰਲ ਦੀਆਂ ਸੇਵਾਵਾਂ ਖ਼ਤਮ ਅਗਲੀ ਖ਼ਬਰ ਬਿਹਾਰ ਵਿਚ ਪਹਿਲੇ ਪੜਾਅ ਲਈ ਚੋਣ ਪ੍ਰਚਾਰ ਬੰਦ-ਵੋਟਾਂ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।