ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਉਪ-ਰਾਸ਼ਟਰਪਤੀ ਸੀ. ਪੀ. ਰਾਧਾਕਿ੍ਸ਼ਨਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ¢ ਸੋਮਵਾਰ ਸਵੇਰੇ ਉਪ ਰਾਸ਼ਟਰਪਤੀ ਰਾਧਾਕਿ੍ਸ਼ਨਨ ਇਤਿਹਾਸਕ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਪੁੱਜੇ ਅਤੇ ਮੱਥਾ ਟੇਕ ਕੇ ਅਰਦਾਸ ਕਰਦਿਆਂ ਗੁਰੂ ਜੀ ਤੋਂ ਸ਼ਾਂਤੀ, ਸਦਭਾਵਨਾ ਅਤੇ ਸਾਰਿਆਂ ਦੀ ਭਲਾਈ ਲਈ ਅਸ਼ੀਰਵਾਦ ਮੰਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਵੀ ਸੰਗਤ ਮੌਜੂਦ ਸੀ ¢ਜ਼ਿਕਰਯੋਗ ਹੈ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪਵਿੱਤਰ ਧੜ ਦਾ ਸਸਕਾਰ ਭਾਈ ਲੱਖੀ ਸ਼ਾਹ ਵਣਜਾਰਾ ਵੱਲੋਂ ਕੀਤਾ ਗਿਆ ਸੀ | ਇਹ ਵੀ ਦੱਸਣਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਰ ਵਿਚ ਵੱਡੀ ਪੱਧਰ 'ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਦਿੱਲੀ ਸਰਕਾਰ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਲਾਲ ਕਿਲ੍ਹੇ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ¢
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕਿ੍ਸ਼ਨਨ ਨੇ ਗੁ. ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ
ਅਜੀਤ ਡੈਸਕ
25-11-2025