22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਰਾਸ਼ਟਰਪਤੀ ਨੇ ਚੁਕਾਈ ਸਹੁੰ <br/> ਜਸਟਿਸ ਸੂਰਿਆ ਕਾਂਤ ਬਣੇ 53ਵੇਂ ਚੀਫ਼ ਜਸਟਿਸ <br/>

ਅਜੀਤ ਡੈਸਕ 25-11-2025
ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)- ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ਼ ਜਸਟਿਸ (ਸੀ.ਜੇ.ਆਈ.) ਵਜੋਂ ਸਹੁੰ ਚੁੱਕੀ¢ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਮਾਰੋਹ ਚੀਫ਼ ਜਸਟਿਸ ਸੂਰਿਆਕਾਂਤ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ | ਸਮਾਗਮ 'ਚ ਉਪ ਰਾਸ਼ਟਰਪਤੀ ਸੀ. ਪੀ. ਰਾਧਾਕਿ੍ਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ, ਸੁਪਰੀਮ ਕੋਰਟ ਦੇ ਕਈ ਮੌਜੂਦਾ ਅਤੇ ਸਾਬਕਾ ਜੱਜਾਂ ਸਮੇਤ ਦੇਸ਼ ਦੇ ਚੋਟੀ ਦੇ ਸੰਵਿਧਾਨਕ ਅਧਿਕਾਰੀਆਂ ਸਮੇਤ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਹਸਤੀਆਂ ਨੇ ਵੀ ਸ਼ਿਰਕਤ ਕੀਤੀ | ਜਸਟਿਸ ਸੂਰਿਆ ਕਾਂਤ ਨੇ ਚੀਫ਼ ਜਸਟਿਸ ਬੀ.ਆਰ. ਗਵਈ ਦੀ ਥਾਂ ਲਈ ਹੈ ਜੋ ਹਾਲ ਹੀ 'ਚ ਸੇਵਾ ਮੁਕਤ ਹੋ ਗਏ | ਨਵੇਂ ਚੀਫ਼ ਜਸਟਿਸ ਸੂਰਿਆ ਕਾਂਤ ਦਾ ਕਾਰਜਕਾਲ 9 ਫਰਵਰੀ, 2027 (ਲਗਭਗ

ਪਿਛਲੀ ਖ਼ਬਰ ਜਸਟਿਸ ਸੂਰਿਆ ਕਾਂਤ ਬਣੇ 53ਵੇਂ ਚੀਫ਼ ਜਸਟਿਸ ਅਗਲੀ ਖ਼ਬਰ ਗੁਰੂ ਸਾਹਿਬ ਦੀ ਬਹਾਦਰੀ ਤੇ ਹਿੰਮਤ ਹਰ ਭਾਰਤੀ ਲਈ ਪ੍ਰੇਰਨਾ ਸਰੋਤ-ਅਮਿਤ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।