ਸਦਨ ਦੀ ਕਾਰਵਾਈ ਦੌਰਾਨ ਜਦੋਂ ਮੁੱਖ ਮੰਤਰੀ ਸੰਬੋਧਨ ਕਰਨਾ ਸ਼ੁਰੂ ਕਰਨ ਲੱਗੇ ਤਾਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਬੋਲਣ ਲਈ ਖੜੇ੍ਹ ਹੋ ਗਏ ਤੇ ਇਸ ਗੱਲ ਦਾ ਵਿਰੋਧ ਜਤਾਉਣ ਲੱਗੇ ਕਿ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ ਤੇ ਮੁੱਖ ਮੰਤਰੀ ਦਾ ਸੰਬੋਧਨ ਸ਼ੁਰੂ ਕਰ ਦਿੱਤਾ | ਇਸ ਦੌਰਾਨ ਮੁੱਖ ਮੰਤਰੀ ਨੇ ਆਪਣਾ ਸੰਬੋਧਨ ਜਾਰੀ ਰੱਖਿਆ ਤੇ ਸੁਖਪਾਲ ਸਿੰਘ ਖਹਿਰਾ ਨੇ ਆਪਣਾ ਵਿਰੋਧ ਜਤਾਉਂਦੇ ਹੋਏ ਸਦਨ 'ਚੋਂ ਵਾਕ ਆਊਟ ਕਰਨਾ ਹੀ ਠੀਕ ਸਮਝਿਆ |