22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਿੱਖਾਂ ਦੀ ਇੱਛਾ ਨੂੰ ਕੀਤਾ ਪੂਰਾ-ਕੇਜਰੀਵਾਲ, ਭਗਵੰਤ ਮਾਨ

ਅਜੀਤ ਡੈਸਕ 25-11-2025
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸ੍ਰੀ ਅਨੰਦਪੁਰ ਸਾਹਿਬ 'ਚ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਇਕ ਦਿਨਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸਮਾਪਤੀ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਵਾਨ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸਿੱਖਾਂ ਦੇ 5 ਤਖ਼ਤ ਸਾਹਿਬਾਨ ਹਨ, ਜਿਨ੍ਹਾਂ 'ਚੋਂ ਸੂਬੇ 'ਚ ਤਿੰਨ ਤਖ਼ਤ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮਿ੍ਤਸਰ ਵਿਖੇ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਹਨ | ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਤੇ ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਇਤਿਹਾਸ ਵਿਚ ਸਥਾਈ ਤੌਰ 'ਤੇ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨਿਆ ਹੈ | ਇਨ੍ਹਾਂ ਸ਼ਹਿਰਾਂ 'ਚ ਮਾਸ, ਸ਼ਰਾਬ, ਤੰਬਾਕੂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਵਰਤੋਂ 'ਤੇ ਪਾਬੰਦੀ ਲਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਿਰਫ਼ ਧਾਰਮਿਕ ਆਸਥਾ ਦੇ ਕੇਂਦਰ ਨਹੀਂ ਹਨ, ਸਗੋਂ ਸਾਡੀ ਸੱਭਿਅਆਰਕ ਵਿਰਾਸਤ ਦੇ ਪ੍ਰਤੀਕ ਵੀ ਹਨ | ਇਸ ਲਈ ਇਹ ਮੰਗ ਕਿਸੇ ਇਕ ਰਾਜਨੀਤਿਕ ਪਾਰਟੀ, ਭਾਈਚਾਰੇ ਜਾਂ ਧਰਮ ਤੱਕ ਮਹਿਦੂਦ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਤੇ ਇਸ ਦੇ ਆਲਮੀ ਪਾਸਾਰ ਵੱਲ ਜ਼ਰੂਰੀ ਕਦਮ ਹੈ |

ਪਿਛਲੀ ਖ਼ਬਰ ਸਵਦੇਸ਼ੀ ਪਣਡੁੱਬੀ ਵਿਰੋਧੀ ਜੰਗੀ ਜਹਾਜ਼ ਆਈ. ਐੱਨ. ਐੱਸ. ਮਾਹੇ ਭਾਰਤੀ ਜਲ ਸੈਨਾ 'ਚ ਸ਼ਾਮਿਲ <br/> ਅਗਲੀ ਖ਼ਬਰ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।