ਉਨ੍ਹਾਂ ਦਾ ਪਹਿਲਾ ਵਿਆਹ 1954 ਵਿਚ 19 ਸਾਲ ਦੀ ਉਮਰ ਵਿਚ ਪ੍ਰਕਾਸ਼ ਕੌਰ ਨਾਲ ਹੋਇਆ | ਇਸ ਵਿਆਹ ਤੋਂ ਉਨ੍ਹਾਂ ਦੇ ਚਾਰ ਬੱਚੇ ਹਨ ਦੋ ਪੁੱਤਰ, ਜੋ ਕਿ ਸਫ਼ਲ ਅਦਾਕਾਰ ਹਨ, ਸੰਨੀ ਦਿਓਲ ਅਤੇ ਬੌਬੀ ਦਿਓਲ ਅਤੇ ਦੋ ਧੀਆਂ ਵਿਜੇਤਾ ਤੇ ਅਜੀਤਾ ਜੋ ਲਾਈਮਲਾਈਟ ਤੋਂ ਦੂਰ ਰਹਿੰਦੀਆਂ ਹਨ | ਧਰਮਿੰਦਰ ਨੇ ਦੂਜਾ ਵਿਆਹ 1980 ਵਿਚ ਬਾਲੀਵੁੱਡ ਦੀ 'ਡ੍ਰੀਮ ਗਰਲ' ਅਦਾਕਾਰਾ ਹੇਮਾ ਮਾਲਿਨੀ ਨਾਲ ਕਰਵਾਇਆ | ਇਸ ਵਿਆਹ ਤੋਂ ਉਨ੍ਹਾਂ ਦੀਆਂ ਦੋ ਧੀਆਂ ਅਦਾਕਾਰਾ ਈਸ਼ਾ ਦਿਓਲ ਅਤੇ ਅਹਾਨਾ ਦਿਓਲ ਹਨ | ਧਰਮਿੰਦਰ ਦਾ ਪੂਰਾ ਪਰਿਵਾਰ ਫ਼ਿਲਮ ਜਗਤ ਵਿਚ ਸਰਗਰਮ ਰਿਹਾ ਹੈ ਅਤੇ ਦਿਓਲ ਪਰਿਵਾਰ ਨੂੰ ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਪਰਿਵਾਰਾਂ 'ਚ ਗਿਣਿਆ ਜਾਂਦਾ ਹੈ |