22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਨੇ ਦੁੱਖ ਪ੍ਰਗਟਾਇਆ

ਅਜੀਤ ਡੈਸਕ 25-11-2025

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੇ ਦਿਹਾਂਤ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਸਮੇਤ ਕਈ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ¢
ਭਾਰਤੀ ਸਿਨੇਮਾ ਨੂੰ ਪਿਆ ਵੱਡਾ ਘਾਟਾ-ਰਾਸ਼ਟਰਪਤੀ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਕੇ ਲਿਖਿਆ ਕਿ ਪ੍ਰਸਿੱਧ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਦਾ ਦਿਹਾਂਤ ਭਾਰਤੀ ਸਿਨੇਮਾ ਲਈ ਇਕ ਵੱਡਾ ਘਾਟਾ ਹੈ ¢ ਧਰਮਿੰਦਰ ਸਭ ਤੋਂ ਮਸ਼ਹੂਰ ਅਦਾਕਾਰਾਂ 'ਚੋਂ ਇਕ ਸਨ¢ ਉਨ੍ਹਾਂ ਨੇ ਦਹਾਕਿਆਂ ਤੱਕ ਚੱਲੇ ਆਪਣੇ ਸ਼ਾਨਦਾਰ ਕਰੀਅਰ ਵਿਚ ਕਈ ਯਾਦਗਾਰੀ ਪ੍ਰਦਰਸ਼ਨ ਕੀਤੇ ¢ ਸਿਨੇਮਾ ਦੀ ਇਕ ਮਹਾਨ ਹਸਤੀ ਦੇ ਰੂਪ ਵਿਚ ਉਹ ਇਕ ਵਿਰਾਸਤ ਛੱਡ ਗਏ ਹਨ, ਜੋ ਕਲਾਕਾਰਾਂ ਦੀਆਂ ਨਵੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ¢
ਭਾਰਤੀ ਸਿਨੇਮਾ ਦੇ ਇੱਕ ਯੁੱਗ ਦਾ ਅੰਤ ਹੋਇਆ- ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਰਮਿੰਦਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਰਤੀ ਸਿਨੇਮਾ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ ¢ ਉਹ ਇਕ ਪ੍ਰਸਿੱਧ ਫ਼ਿਲਮ ਸ਼ਖ਼ਸੀਅਤ ਅਤੇ ਇਕ ਸ਼ਾਨਦਾਰ ਅਦਾਕਾਰ ਸਨ, ਜਿਨ੍ਹਾਂ ਨੇ ਆਪਣੇ ਹਰ ਕਿਰਦਾਰ ਵਿਚ ਸੁਹਜ ਅਤੇ ਡੂੰਘਾਈ ਲਿਆਂਦੀ ¢ ਜਿਸ ਢੰਗ ਨਾਲ ਉਨ੍ਹਾਂ ਨੇ ਵੱਖ-ਵੱਖ ਭੂਮਿਕਾਵਾਂ ਨਿਭਾਈਆਂ, ਉਹ ਅਣਗਿਣਤ ਲੋਕਾਂ ਦੇ ਦਿਲਾਂ ਨੂੰ ਛੂਹ ਗਈਆਂ ¢ ਇਸ ਦੁੱਖ ਦੀ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ ¢
ਫ਼ਿਲਮ ਜਗਤ ਨੇ ਬੇਸ਼ਕੀਮਤੀ ਸਿਤਾਰਾ ਗੁਆ ਲਿਆ-ਖੜਗੇ
ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਧਰਮਿੰਦਰ ਦੇ ਦਿਹਾਂਤ ਨਾਲ ਭਾਰਤੀ ਫ਼ਿਲਮ ਜਗਤ ਨੇ ਅੱਜ ਇੱਕ ਬੇਸ਼ਕੀਮਤੀ ਸਿਤਾਰਾ ਗੁਆ ਲਿਆ ਹੈ¢ ਮਸ਼ਹੂਰ ਅਦਾਕਾਰ ਧਰਮਿੰਦਰ ਹੁਣ ਸਾਡੇ ਵਿਚ ਨਹੀਂ ਰਹੇ ¢ ਸਾਲ 2012 ਵਿਚ ਪਦਮ ਭੂਸ਼ਨ ਨਾਲ ਸਨਮਾਨਿਤ ਧਰਮਿੰਦਰ ਨੇ ਦਹਾਕਿਆਂ ਤੱਕ ਸਿਨੇਮਾ ਪ੍ਰੇਮੀਆਂ ਦੇ ਦਿਲਾਂ 'ਤੇ ਰਾਜ ਕੀਤਾ ਅਤੇ ਆਪਣੀ ਅਦਾਕਾਰੀ ਤੇ ਸਾਦਗੀ ਭਰੇ ਜੀਵਨ ਨਾਲ ਡੂੰਘਾ ਪ੍ਰਭਾਵ ਛੱਡਿਆ |

ਪਿਛਲੀ ਖ਼ਬਰ ਕਤਲ ਮਾਮਲੇ ਵਿਚ ਨਾਮਜ਼ਦ 73 ਸਾਲਾ ਬਜ਼ੁਰਗ ਸਮੇਤ 3 ਹੋਰਨਾਂ ਨੂੰ ਅਦਾਲਤ ਨੇ ਅਗਾਊਾ ਜ਼ਮਾਨਤ ਦਿੱਤੀ ਅਗਲੀ ਖ਼ਬਰ ਜਦੋਂ ਬਿਨਾਂ ਇਜਾਜ਼ਤ ਦਿਲੀਪ ਕੁਮਾਰ ਦੇ ਘਰ 'ਚ ਵੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।