16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਦਿੱਲੀ 'ਚ ਢਾਕਾ ਮਿਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ 'ਗੁੰਮਰਾਹਕੁੰਨ ਪ੍ਰਚਾਰ'

ਅਜੀਤ ਡੈਸਕ 22-12-2025
ਨਵੀਂ ਦਿੱਲੀ, 21 ਦਸੰਬਰ (ਪੀ. ਟੀ. ਆਈ.)-ਭਾਰਤ ਨੇ ਬੰਗਲਾਦੇਸ਼ੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਨੂੰ 'ਗੁਮਰਾਹਕੁੰਨ ਪ੍ਰਚਾਰ' ਕਰਾਰ ਦਿੰਦਿਆਂ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਵੀਂ ਦਿੱਲੀ ਸਥਿਤ ਬੰਗਲਾਦੇਸ਼ੀ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਦÏਰਾਨ ਸੁਰੱਖਿਆ ਨੂੰ ਖ਼ਤਰਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ¢ਭਾਰਤੀ ਵਿਦੇਸ਼ ਮੰਤਰਾਲੇ (ਐੱਮ ਈ ਏ) ਨੇ ਸਪੱਸ਼ਟ ਕੀਤਾ ਕਿ ਸਨਿਚਰਵਾਰ ਨੂੰ ਲਗਭਗ 20-25 ਨÏਜਵਾਨ ਬੰਗਲਾਦੇਸ਼ ਦੇ ਮੈਮਨਸਿੰਘ ਵਿੱਚ ਹਿੰਦੂ ਨÏਜਵਾਨ ਦੀਪੂ ਚੰਦਰ ਦਾਸ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਵਿਰੁੱਧ ਰੋਸ ਜਤਾਉਣ ਲਈ ਇਕੱਠੇ ਹੋਏ ਸਨ¢ਮੰਤਰਾਲੇ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ ਸੀ ਪਰ ਸੁਰੱਖਿਆ ਘੇਰਾ ਤੋੜਨ ਜਾਂ ਦੂਤਘਰ ਦੇ ਅੰਦਰ ਵੜਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ | ਪੁਲਿਸ ਨੇ ਕੁਝ ਹੀ ਮਿੰਟਾਂ 'ਚ ਸਮੂਹ ਨੂੰ ਉੱਥੋਂ ਹਟਾ ਦਿੱਤਾ ਸੀ ਅਤੇ ਇਸ ਘਟਨਾ ਦੇ ਵੀਡੀਓ ਸਬੂਤ ਜਨਤਕ ਤÏਰ 'ਤੇ ਉਪਲਬਧ ਹਨ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਵੀਏਨਾ ਕਨਵੈਨਸ਼ਨ ਦੇ ਤਹਿਤ ਆਪਣੇ ਖੇਤਰ 'ਚ ਵਿਦੇਸ਼ੀ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਨੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੂੰ ਦੀਪੂ ਚੰਦਰ ਦਾਸ ਦੇ 'ਵਹਿਸ਼ੀਆਨਾ ਕਤਲ' ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ ਵੀ ਕੀਤੀ | ਜੈਸਵਾਲ ਨੇ ਦੱਸਿਆ ਕਿ ਭਾਰਤ ਬੰਗਲਾਦੇਸ਼ ਵਿੱਚ ਵਿਗੜ ਰਹੀ ਸਥਿਤੀ 'ਤੇ ਨੇੜਿਓਾ ਨਜ਼ਰ ਰੱਖ ਰਿਹਾ ਹੈ ਅਤੇ ਭਾਰਤੀ ਅਧਿਕਾਰੀ ਬੰਗਲਾਦੇਸ਼ੀ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ¢ ਭਾਰਤ ਨੇ ਉੱਥੇ ਘੱਟ ਗਿਣਤੀਆਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਆਪਣੀ ਡੂੰਘੀ ਚਿੰਤਾ ਅਤੇ ਇਤਰਾਜ਼ ਵੀ ਪ੍ਰਗਟਾਇਆ ਹੈ |

ਪਿਛਲੀ ਖ਼ਬਰ 'ਮਨਰੇਗਾ ਸਮੀਖਿਆ' ਪੜ੍ਹਨਾ ਸਮੇਂ ਦੀ ਲੋੜ-ਜੈਰਾਮ ਰਮੇਸ਼ ਅਗਲੀ ਖ਼ਬਰ ਚੰਡੀਗੜ੍ਹ ਵਿਖੇ 38ਵਾਂ ਗੁਲਦਾਊਦੀ ਸ਼ੋਅ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।