04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

1984 ਸਿੱਖ ਕਤਲੇਆਮ ਮਾਮਲਾ-ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਫ਼ੈਸਲਾ ਸੁਰੱਖਿਅਤ ਰੱਖਿਆ

ਅਜੀਤ ਡੈਸਕ 23-12-2025

ਨਵੀਂ ਦਿੱਲੀ, 22 ਦਸੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ਸਿੱਖ ਕਤਲੇਆਮ ਨਾਲ ਸੰਬੰਧਿਤ ਇੱਕ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਵਿਰੁੱਧ ਕੇਸ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ¢ ਕੋਰਟ ਵਲੋਂ ਇਹ ਫ਼ੈਸਲਾ 22 ਜਨਵਰੀ ਨੂੰ ਸੁਣਾਇਆ ਜਾਵੇਗਾ¢ ਅਦਾਲਤ ਨੇ 23 ਸਤੰਬਰ ਨੂੰ ਇਸ ਮਾਮਲੇ ਵਿਚ ਸੁਣਵਾਈ ਪੂਰੀ ਕਰ ਲਈ ਸੀ¢ ਅੱਜ ਸੁਣਵਾਈ ਦੌਰਾਨ ਸੀ. ਬੀ. ਆਈ. ਨੇ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ਲਿਖਤੀ ਦਲੀਲਾਂ ਦਾਇਰ ਕਰੇਗੀ¢ ਅਦਾਲਤ ਨੇ ਸੀ.ਬੀ.ਆਈ. ਵਲੋਂ ਆਪਣੀਆਂ ਦਲੀਲਾਂ ਦਾਖਲ ਕਰਨ ਤੋਂ ਬਾਅਦ ਸੱਜਣ ਕੁਮਾਰ ਨੂੰ ਅਗਲੇ ਇੱਕ ਹਫ਼ਤੇ ਦੇ ਅੰਦਰ ਲਿਖਤੀ ਦਲੀਲਾਂ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ¢ ਦੱਸਣਯੋਗ ਹੈ ਕਿ 7 ਜੁਲਾਈ ਨੂੰ ਸੱਜਣ ਕੁਮਾਰ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ ¢ ਸੱਜਣ ਕੁਮਾਰ ਨੇ ਕਿਹਾ ਕਿ ਉਹ ਇਸ ਅਪਰਾਧ ਵਿਚ ਸੁਪਨੇ ਵਿਚ ਵੀ ਸ਼ਾਮਿਲ ਨਹੀਂ ਹੋ ਸਕਦਾ ਅਤੇ ਉਸ ਦੇ ਖ਼ਿਲਾਫ਼ ਇੱਕ ਵੀ ਸਬੂਤ ਨਹੀਂ ਹੈ ¢ ਇਸ ਮਾਮਲੇ ਵਿਚ 9 ਨਵੰਬਰ, 2023 ਨੂੰ ਮਾਮਲੇ ਦੀ ਪੀੜਤ ਮਨਜੀਤ ਕੌਰ ਨੇ ਆਪਣਾ ਬਿਆਨ ਦਰਜ ਕਰਵਾਇਆ ¢ ਪੀੜਤਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਉਸ ਨੇ ਭੀੜ ਵਿਚ ਮੌਜੂਦ ਲੋਕਾਂ ਤੋਂ ਸੁਣਿਆ ਸੀ ਕਿ ਸੱਜਣ ਕੁਮਾਰ ਭੀੜ ਵਿਚ ਸ਼ਾਮਿਲ ਹੈ, ਪਰ ਉਸ ਨੇ ਸੱਜਣ ਨੂੰ ਆਪਣੀਆਂ ਅੱਖਾਂ ਨਾਲ ਨਹੀਂ ਦੇਖਿਆ |

ਪਿਛਲੀ ਖ਼ਬਰ ਬੰਗਲਾਦੇਸ਼ 'ਚ ਇਕ ਹੋਰ ਵਿਦਿਆਰਥੀ ਆਗੂ ਦੇ ਸਿਰ 'ਚ ਗੋਲੀ ਮਾਰੀ <br/> ਅਗਲੀ ਖ਼ਬਰ ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਨੇ ਖ਼ੁਦ ਨੂੰ ਮਾਰੀ ਗੋਲੀ, ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।