02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦਿੱਲੀ ਦੇ ਉਪ-ਰਾਜਪਾਲ ਵਲੋਂ ਕੇਜਰੀਵਾਲ 'ਤੇ ਹਵਾ ਪ੍ਰਦੂਸ਼ਣ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਅਜੀਤ ਡੈਸਕ 24-12-2025
ਨਵੀਂ ਦਿੱਲੀ, 23 ਦਸੰਬਰ (ਪੀ. ਟੀ. ਆਈ.)-ਦਿੱਲੀ ਦੇ ਉਪ-ਰਾਜਪਾਲ ਵੀ.ਕੇ. ਸਕਸੈਨਾ ਨੇ 'ਆਪ' ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਘੋਰ ਉਦਾਸੀਨਤਾ ਤੇ ਅਪਰਾਧਿਕ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਤੇ ਰਾਜਧਾਨੀ 'ਚ ਮੌਜੂਦਾ ਸੰਕਟ ਲਈ ਉਨ੍ਹਾਂ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸਕਸੈਨਾ ਨੇ ਪੱਤਰ 'ਚ ਦਾਅਵਾ ਕੀਤਾ ਕਿ ਹਵਾ ਪ੍ਰਦੂਸ਼ਣ 'ਤੇ ਕੇਜਰੀਵਾਲ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਤਵੱਜੋ ਨਾ ਦਿੰਦਿਆਂ ਕਿਹਾ ਕਿ ਇਹ ਇਕ ਸਾਲਾਨਾ ਘਟਨਾ ਹੈ ਤੇ ਕਾਰਕੁੰਨ ਤੇ ਅਦਾਲਤਾਂ ਇਸ ਨੂੰ ਮੁੱਦਾ ਬਣਾਉਂਦੀਆਂ ਹਨ ਤੇ ਫਿਰ ਇਸ ਨੂੰ ਭੁੱਲ ਜਾਂਦੀਆਂ ਹਨ | ਇਸੇ ਦੌਰਾਨ 'ਆਪ' ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੀ. ਕੇ. ਸਕਸੈਨਾ 'ਤੇ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਰਾਜਨੀਤਿਕ ਧਿਆਨ ਭਟਕਾਉਣ ਤੇ ਨਾਟਕ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੇ ਮੌਜੂਦਾ ਪ੍ਰਸ਼ਾਸਨ ਤੋਂ ਧਿਆਨ ਹਟਾਉਣ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ |

ਪਿਛਲੀ ਖ਼ਬਰ ਅਸਾਮ ਦੇ ਕਾਰਬੀ ਆਂਗਲੌਂਗ 'ਚ ਮੁੜ ਭੜਕੀ ਹਿੰਸਾ-2 ਮੌਤਾਂ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਕੋਲਫੀਲਡਜ਼ ਲਿਮਟਿਡ ਦੇ ਅਧਿਕਾਰੀ 'ਤੇ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।