06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ <br/>

ਅਜੀਤ ਡੈਸਕ 26-12-2025

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਦਾ ਮੁਫ਼ਤ ਇਲਾਜ ਕਰਵਾ ਸਕਣਗੇ-ਮੁੱਖ ਮੰਤਰੀ

ਚੰਡੀਗੜ੍ਹ, 25 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ | ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਵਸਨੀਕ ਪੰਜਾਬ ਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਵਿਆਪਕ ਨੈੱਟਵਰਕ 'ਚ ਵੱਡੀਆਂ ਬਿਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਹ ਸਕੀਮ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਸਿਹਤ ਸੰਭਾਲ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਮਜ਼ਬੂਤ ਕਰੇਗੀ ਤੇ ਡਿਜੀਟਲ ਪਲੇਟਫ਼ਾਰਮਾਂ ਰਾਹੀਂ ਸਮੇਂ ਸਿਰ ਸ਼ਿਕਾਇਤਾਂ ਦੇ ਨਿਪਟਾਰੇ ਤੇ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਇਸ ਅਧੀਨ ਹਸਪਤਾਲ 'ਚ ਭਰਤੀ ਹੋਣ 'ਤੇ ਹੋਣ ਵਾਲੇ ਖ਼ਰਚੇ, ਸਰਜਰੀਆਂ ਅਤੇ ਡਾਕਟਰੀ ਪ੍ਰਕਿਰਿਆਵਾਂ, ਆਈ.ਸੀ.ਯੂ. ਤੇ ਗੰਭੀਰ ਦੇਖਭਾਲ ਸੇਵਾਵਾਂ, ਬਿਮਾਰੀਆਂ ਦੀ ਜਾਂਚ, ਦਵਾਈਆਂ ਅਤੇ ਪ੍ਰਵਾਨਿਤ ਪੈਕੇਜਾਂ ਅਨੁਸਾਰ ਵਰਤੋਂ ਵਾਲਾ ਸਮਾਨ, ਹਸਪਤਾਲ 'ਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚਿਆਂ ਸਮੇਤ ਹੋਰ ਸਾਰੇ ਖ਼ਰਚੇ ਕਵਰ ਕੀਤੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਹੀ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ, ਇਹ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਲੈਣ ਦਾ ਹੱਕਦਾਰ ਹੋਵੇਗਾ | ਇਸ ਸਕੀਮ ਲਈ ਆਮਦਨ ਸੰਬੰਧੀ ਕੋਈ ਸੀਮਾ ਨਹੀਂ ਰੱਖੀ ਗਈ ਹੈ |

ਪਿਛਲੀ ਖ਼ਬਰ ਖਾਲਿਦਾ ਜ਼ੀਆ ਦਾ ਪੁੱਤਰ 17 ਸਾਲ ਦੇ ਦੇਸ਼ ਨਿਕਾਲੇ ਤੋਂ ਬਾਅਦ ਵਤਨ ਪਰਤਿਆ ਅਗਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਆਰੰਭ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।