21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਦੀਆਂ ਜਾਇਦਾਦਾਂ ਜ਼ਬਤ-ਮੁੱਖ ਮੰਤਰੀ

ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ<br/> 28-12-2025

ਪਿਛਲੇ ਸਾਢੇ ਤਿੰਨ ਸਾਲਾਂ 'ਚ 85,418 ਨਸ਼ਾ ਤਸਕਰ ਗਿ੍ਫ਼ਤਾਰ
ਚੰਡੀਗੜ੍ਹ, 27 ਦਸੰਬਰ (ਅਜੀਤ ਬਿਊਰੋ)-ਪੰਜਾਬ 'ਚ ਨਸ਼ੀਲੇ ਪਦਾਰਥਾਂ ਤੇ ਸੰਗਠਿਤ ਅਪਰਾਧਾਂ ਦੇ ਨੈਟਵਰਕਾਂ ਵਿਰੁੱਧ ਕੀਤੀ ਗਈ ਕਾਰਵਾਈ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿੱਤੀ ਜਾਂਚ ਰਾਹੀਂ ਸਭ ਤੋਂ ਅਹਿਮ ਨਤੀਜੇ ਨਿਕਲੇ ਹਨ ਕਿਉਂਕਿ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ 1,400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ 2022 ਤੋਂ 2025 ਦੌਰਾਨ 2730 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜਬਤ ਕੀਤੀਆਂ ਗਈਆਂ ਹਨ | ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ 'ਤੇ ਨਤੀਜੇ ਸਾਹਮਣੇ ਆ ਰਹੇ ਹਨ | ਪਿਛਲੇ ਸਾਢੇ ਤਿੰਨ ਸਾਲਾਂ ਵਿਚ 85,418 ਨਸ਼ਾ ਤਸਕਰਾਂ ਨੂੰ
ਗਿ੍ਫ਼ਤਾਰ ਗਿਆ ਹੈ ਅਤੇ ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਨਸ਼ਾ ਤਸਕਰਾਂ ਵਿਰੁੱਧ 63,053 ਮਾਮਲੇ ਦਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 2025 ਵਿਚ ਜਦੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਦੋਂ ਤੋਂ ਪੁਲਿਸ ਨੇ 30,144 ਐਫ.ਆਈ.ਆਰ. ਦਰਜ ਕੀਤੀਆਂ ਤੇ 40,302 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿਚ 5119.94 ਕਿਲੋ ਹੈਰੋਇਨ, 3458.53 ਕਿਲੋ ਅਫ਼ੀਮ, 5.82 ਕਿਲੋ ਕੋਕੀਨ, 82.04 ਕਿਲੋ ਆਈਸ ਤੇ 4.98 ਕਰੋੜ ਕੈਪਸੂਲਾਂ ਦੇ ਨਾਲ-ਨਾਲ 52.46 ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਜਨਵਰੀ ਤੋਂ 17 ਦਸੰਬਰ ਤੱਕ, ਪੰਜਾਬ ਪੁਲਿਸ ਨੇ 916 ਗੈਂਗਸਟਰਾਂ ਨੂੰ ਗਿ੍ਫ਼ਤਾਰ ਕੀਤਾ ਹੈ, 13 ਨੂੰ ਮੁਕਾਬਲਿਆਂ ਵਿਚ ਖ਼ਤਮ ਕੀਤਾ, 389 ਮਾਡਿਊਲ ਦਾ ਪਰਦਾਫਾਸ਼ ਕੀਤਾ ਤੇ 594 ਹਥਿਆਰ ਬਰਾਮਦ ਕੀਤੇ ਹਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਅਗਲੀ ਖ਼ਬਰ ਸਾਹਿਬਾਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਘਰਾਂ 'ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।