21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਨੌਜਵਾਨ-ਜਥੇਦਾਰ

ਅਜੀਤ ਡੈਸਕ 28-12-2025

ਕੌਮ ਦੇ ਨਾਂਅ ਸੰਦੇਸ਼ ਕੀਤਾ ਜਾਰੀ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹਕੂਮਤ ਸਮਝਦੀ ਸੀ ਕਿ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਕੇ ਸਿੱਖੀ ਦੀ ਗੱਲ ਮੁੱਕ ਗਈ ਪਰ ਉਹ ਇਹ ਨਹੀਂ ਸਮਝੇ ਕਿ ਸਰੀਰਾਂ ਨੂੰ ਤਾਂ ਖ਼ਤਮ ਕੀਤਾ ਜਾ ਸਕਦਾ, ਪਰ ਸਿੱਖੀ ਸੋਚ ਨੂੰ ਨਹੀਂ | ਖ਼ਾਲਸਾ ਪੰਥ ਦੇ ਇਹ ਵੱਡੇ ਇਕੱਠ ਦਰਸਾਉਂਦੇ ਹਨ ਕਿ ਸਾਹਿਬਜ਼ਾਦਿਆਂ ਪ੍ਰਤੀ ਸਿੱਖਾਂ ਦੇ ਮਨਾਂ ਅੰਦਰ ਕਿੱਡਾ ਸਤਿਕਾਰ ਹੈ | ਉਨ੍ਹਾਂ ਕਿਹਾ ਕਿ ਹਕੂਮਤਾਂ ਹਮੇਸ਼ਾ ਹੀ ਸਿੱਖੀ ਨੂੰ ਜਜ਼ਬ ਕਰਨ ਦੀ ਲਾਲਸਾ ਰੱਖਦੀਆਂ ਰਹੀਆਂ ਹਨ, ਪ੍ਰੰਤੂ ਪੰਥ ਹਮੇਸ਼ਾ ਚੜ੍ਹਦੀ ਕਲਾ ਵਿਚ ਰਿਹਾ ਹੈ |

ਪਿਛਲੀ ਖ਼ਬਰ ਗੁਰੂ ਸਾਹਿਬ ਦਾ ਅਨਿਆਂ ਖ਼ਿਲਾਫ਼ ਸੰਘਰਸ਼ ਸੱਚਾਈ ਦੀ ਰਾਹ 'ਤੇ ਡਟੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ-ਯੋਗੀ ਅਗਲੀ ਖ਼ਬਰ 5 ਜਨਵਰੀ ਤੋਂ ਦੇਸ਼ ਭਰ 'ਚ 'ਮਗਨਰੇਗਾ ਬਚਾਓ ਮੁਹਿੰਮ' ਸ਼ੁਰੂ ਕਰੇਗੀ ਕਾਂਗਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।