21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰੂ ਸਾਹਿਬ ਦਾ ਅਨਿਆਂ ਖ਼ਿਲਾਫ਼ ਸੰਘਰਸ਼ ਸੱਚਾਈ ਦੀ ਰਾਹ 'ਤੇ ਡਟੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ-ਯੋਗੀ

ਅਜੀਤ ਡੈਸਕ 28-12-2025
ਲਖਨਊ, 27 ਦਸੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਦਸਵੇਂ ਸਿੱਖ ਗੁਰੂ ਦਾ ਅਨਿਆਂ ਅਤੇ ਅਧਰਮ ਵਿਰੁੱਧ ਸੰਘਰਸ਼ ਲੋਕਾਂ ਨੂੰ ਸੱਚ ਅਤੇ ਨਿਡਰਤਾ ਦੇ ਮਾਰਗ 'ਤੇ ਡਟੇ ਰਹਿਣ ਲਈ ਪ੍ਰੇਰਿਤ ਕਰਦਾ ਹੈ | 'ਐਕਸ' 'ਤੇ ਇਕ ਪੋਸਟ 'ਚ ਯੋਗੀ ਨੇ ਕਿਹਾ ਕਿ ਮਹਾਨ ਸੰਤ ਅਤੇ ਧਾਰਮਿਕ ਯੋਧਾ, ਖਾਲਸਾ ਪੰਥ ਦੇ ਸੰਸਥਾਪਕ ਅਤੇ ਹਿੰਮਤ ਤੇ ਕੁਰਬਾਨੀ ਦੀ ਮੂਰਤ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਨਿਮਰਤਾਪੂਰਵਕ ਪ੍ਰਨਾਮ ਕਰਦਾ ਹਾਂ | ਉਪ ਮੁੱਖ ਮੰਤਰੀਆਂ ਬ੍ਰਜੇਸ਼ ਪਾਠਕ ਅਤੇ ਕੇਸ਼ਵ ਪ੍ਰਸਾਦ ਮੌਰੀਆ ਨੇ ਕਿਹਾ ਕਿ ਇਹ ਸ਼ੁੱਭ ਮੌਕਾ ਸਾਨੂੰ ਸਾਰਿਆਂ ਨੂੰ ਹਿੰਮਤ, ਸੇਵਾ ਅਤੇ ਧਾਰਮਿਕਤਾ ਦੇ ਮਾਰਗ 'ਤੇ ਦਿ੍ੜ ਰਹਿਣ ਲਈ ਪ੍ਰੇਰਿਤ ਕਰਦਾ ਹੈ | ਖੇਤੀਬਾੜੀ ਰਾਜ ਮੰਤਰੀ ਬਲਦੇਵ ਸਿੰਘ ਅÏਲਖ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਅਨਿਆਂ ਵਿਰੁੱਧ ਲੜਨ ਅਤੇ ਸਵੈ-ਮਾਣ ਦੀ ਜ਼ਿੰਦਗੀ ਜਿਊਣ ਦਾ ਰਸਤਾ ਦਿਖਾਇਆ |

ਪਿਛਲੀ ਖ਼ਬਰ ਗੁਰੂ ਜੀ ਹਿੰਮਤ, ਦਇਆ ਤੇ ਕੁਰਬਾਨੀ ਦੇ ਪ੍ਰਤੀਕ ਹਨ-ਪ੍ਰਧਾਨ ਮੰਤਰੀ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਨੌਜਵਾਨ-ਜਥੇਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।