22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁ: ਬਾਲ ਲੀਲ੍ਹਾ ਵਿਖੇ ਨਤਮਸਤਕ ਹੋਏ ਨਿਤਿਸ਼ ਕੁਮਾਰ

ਅਜੀਤ ਡੈਸਕ 28-12-2025

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਮੁੱਖ ਮੰਤਰੀ ਦਾ ਸਨਮਾਨ
ਮੁੱਖ ਮੰਤਰੀ ਨਿਤਿਸ਼ ਕੁਮਾਰ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਦੌਰਾਨ ਉਨ੍ਹਾਂ ਕੀਰਤਨ ਵੀ ਸਰਵਣ ਕੀਤਾ | ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ | ਇਸ ਦੌਰਾਨ ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ, ਬਾਬਾ ਪ੍ਰੇਮ ਸਿੰਘ, ਸੁਖਰਾਜ ਸਿੰਘ ਸੰਧੂ ਅਤੇ ਐਡਵੋਕੇਟ ਮਨਜੀਤ ਸਿੰਘ ਛੀਨਾ ਵੀ ਮੌਜੂਦ ਸਨ | ਜ਼ਿਕਰਯੋਗ ਹੈ ਕਿ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ (ਬਾਲ ਗੋਬਿੰਦ ਰਾਏ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਨਾਲ ਜੁੜਿਆ ਪਵਿੱਤਰ ਅਸਥਾਨ ਹੈ | ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ, ਗੁਰਦੁਆਰਾ ਕੰਗਣ ਘਾਟ ਅਤੇ ਓ.ਪੀ. ਸ਼ਾਹ ਕਮਿਊਨਟੀ ਹਾਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕੀਤੇ ਗਏ ਲੰਗਰ ਪ੍ਰਬੰਧਾਂ ਸਮੇਤ ਸ਼ਰਧਾਲੂਆਂ ਲਈ ਰਿਹਾਇਸ਼ ਤੇ ਹੋਰ ਪ੍ਰਬੰਧਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਬਾਬਾ ਗੁਰਨਾਮ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਪਰਦੀਪ ਸਿੰਘ, ਬਾਬਾ ਰਤਨ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਬਲਵੰਤ ਸਿੰਘ, ਕਾਰ ਸੇਵਾ ਭੂਰੀ ਵਾਲਿਆਂ ਦੇ ਬੁਲਾਰੇ ਰਾਮ ਸਿੰਘ ਭਿੰਡਰ, ਸੁੱਖ ਗਵਾਲੀਅਰ, ਪ੍ਰੋ. ਸਰਦਾਰਾ ਸਿੰਘ, ਨਵਤੇਜ ਸਿੰਘ, ਹਰਮਨਦੀਪ ਸਿੰਘ ਵੇਰਕਾ, ਬਾਬਾ ਜੋਧਬੀਰ ਸਿੰਘ, ਬਾਬਾ ਹਰੀ ਸਿੰਘ, ਬਾਬਾ ਮਿੰਟਾ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਰਾਜਨ ਸਿੰਘ, ਬਾਬਾ ਬਖਸ਼ੀਸ਼ ਸਿੰਘ, ਭਾਈ ਅਮਰਜੀਤ ਸਿੰਘ, ਗੁਰਬੀਰ ਸਿੰਘ ਚੱਬਾ, ਕੁਲਦੀਪ ਸਿੰਘ ਪੰਡੋਰੀ, ਕਪਿਲ ਕੁਮਾਰ, ਚੇਅਰਮੈਨ ਹਰਵਿੰਦਰ ਸਿੰਘ ਅਲਾਵਲਪੁਰ, ਪ੍ਰਧਾਨ ਗੁਰਨਾਮ ਸਿੰਘ ਬਰੀਲਾ, ਸਰਪੰਚ ਹਰਵੰਤ ਸਿੰਘ ਲੋਪਾ, ਪ੍ਰਧਾਨ ਮਨਿੰਦਰ ਸਿੰਘ ਮੰਨੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਨਿਆਂ ਖ਼ਿਲਾਫ਼ ਸੰਘਰਸ਼ ਦੇ ਪ੍ਰਤੀਕ ਹਨ ਗੁਰੂ ਸਾਹਿਬ-ਅਮਿਤ ਸ਼ਾਹ ਅਗਲੀ ਖ਼ਬਰ ਰਾਜਪਾਲ ਨੇ ਚਾਰ ਸਾਹਿਬਜ਼ਾਦੇ ਐਮ.ਆਰ.ਆਈ. ਅਤੇ ਸਿਟੀ ਸਕੈਨ ਸੈਂਟਰ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।