08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੰਘਣੀ ਧੁੰਦ ਕਾਰਨ ਸੜਕੀ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ

ਅਜੀਤ ਡੈਸਕ 31-12-2025
ਅੰਮਿ੍ਤਸਰ, ਚੰਡੀਗੜ੍ਹ, 30 ਦਸੰਬਰ (ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਤੇ ਹਰਿਆਣਾ 'ਚ ਸੰਘਣੀ ਧੁੰਦ ਕਾਰਨ ਸੜਕੀ, ਰੇਲ ਤੇ ਹਵਾਈ ਅਵਾਜਾਈ ਪ੍ਰਭਾਵਿਤ ਹੋ ਰਹੀ ਹੈ | ਅਗਲੇ ਦਿਨਾਂ 'ਚ ਇਨ੍ਹਾਂ ਦੋਵੇਂ ਸੂਬਿਆਂ 'ਚ ਧੁੰਦ ਦਾ ਪ੍ਰਭਾਵ ਬਣਿਆ ਰਹੇਗਾ | ਇਸ ਦੇ ਨਾਲ ਹੀ ਅਗਲੇ ਦਿਨਾਂ 'ਚ ਕੁਝ ਥਾਵਾਂ 'ਤੇ ਹਲਕੀ ਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ | ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਗੁਰਦਾਸਪੁਰ 'ਚ ਰਾਤ ਨੂੰ ਤਾਪਮਾਨ 3.8 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ ਹੈ | ਇਸੇ ਤਰ੍ਹਾਂ ਹਰਿਆਣਾ ਦੇ ਮਹਿੰਦਰਗੜ੍ਹ ਵਿਖੇ ਘੱਟ ਤੋਂ ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | ਨਵਾਂਸ਼ਹਿਰ 'ਚ ਘੱਟ ਤੋਂ ਘੱਟ ਤਾਮਪਾਨ 58 ਡਿਗਰੀ ਸੈਲਸੀਅਸ, ਫਰੀਦਕੋਟ 'ਚ 6.4 ਡਿਗਰੀ ਸੈਲਸੀਅਸ, ਲੁਧਿਆਣਾ 'ਚ 6.6 ਡਿਗਰੀ ਸੈਲਸੀਅਸ, ਅੰਮਿ੍ਤਸਰ 'ਚ 7.2 ਡਿਗਰੀ ਸੈਲਸੀਅਸ, ਹੁਸ਼ਿਆਰਪੁਰ 'ਚ 6.8 ਡਿਗਰੀ ਸੈਲਸੀਅਸ ਤੱਕ ਘੱਟ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ | ਭਲਕੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਬਿਜਲੀ ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ <br/> ਅਗਲੀ ਖ਼ਬਰ ਜਸ਼ਨਜੋਤ ਸਿੰਘ ਜÏਹਲ ਯੂਨੀਵਰਿਸਟੀ ਕਾਲਜ ਜੰਡਿਆਲਾ ਦੇ ਇੰਚਾਰਜ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।