07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮੋਦੀ ਤੱਕ ਪਹੁੰਚਾਈ ਜਾਵੇਗੀ 10 ਲੱਖ ਮਗਨਰੇਗਾ ਪਰਿਵਾਰਾਂ ਦੀ ਆਵਾਜ਼-ਅਮਨ ਅਰੋੜਾ <br/>

ਅਜੀਤ ਡੈਸਕ 31-12-2025
ਚੰਡੀਗੜ੍ਹ, 30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗ਼ਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ ਤੋਂ ਵੱਧ ਮਨਰੇਗਾ ਮਜ਼ਦੂਰ ਪਰਿਵਾਰਾਂ ਦੀ ਪੀੜ ਅਤੇ ਮੰਗਾਂ ਨੂੰ ਆਵਾਜ਼ ਦੇਣ ਲਈ ਇਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਇਸੇ ਜਰੀਏ ਮਨਰੇਗਾ ਮਜ਼ਦੂਰਾਂ ਦੀ ਆਵਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਮਨਰੇਗਾ ਮਜ਼ਦੂਰਾਂ ਵਲੋਂ ਲਿਖੇ ਲੱਖਾਂ ਪੱਤਰ ਲੈ ਕੇ ਪਹੁੰਚੇ ਹਨ | ਇਹ ਪੱਤਰ ਉਨ੍ਹਾਂ ਮਿਹਨਤਕਸ਼ ਪਰਿਵਾਰਾਂ ਦੇ ਦਰਦ ਅਤੇ ਸੰਘਰਸ਼ ਦੀ ਦਾਸਤਾਨ ਬਿਆਨ ਕਰਦੇ ਹਨ, ਜੋ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਤਹਿਤ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ |

ਪਿਛਲੀ ਖ਼ਬਰ ਵਿਧਾਨ ਸਭਾ ਵਲੋਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਗ਼ਰੀਬਾਂ ਤੋਂ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ ਕੇਂਦਰ ਸਰਕਾਰ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।