25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਇਤਿਹਾਸਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਲਾਇਆ ਗਿਆ ਅੱਖਾਂ ਦਾ ਕੈਂਪ

ਅਜੀਤ ਡੈਸਕ 16-06-2025
ਮਿਆਣੀ, 15 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਵਿਜ਼ਨ ਕੇਅਰ ਵੈੱਲਫੇਅਰ ਸੋਸਾਇਟੀ ਵੱਲੋਂ ਸਵਰਨ ਸਿੰਘ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਅੱਜ ਇਤਿਹਾਸਿਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਲਾਇਆ ਗਿਆ | ਡਾ. ਲਵਪ੍ਰੀਤ ਸਿੰਘ ਪਾਬਲਾ, ਡਾ. ਕੇਵਲ ਸਿੰਘ ਕਾਜਲ ਅਤੇ ਸਰਪੰਚ ਲਹੋਰਾ ਸਿੰਘ ਦੀ ਦੇਖਰੇਖ ਵਿਚ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਪਰਿਵਾਰ ਵੱਲੋਂ ਲਾਏ ਗਏ ਇਸ ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗਿਆਨੀ ਜਗਦੀਪ ਸਿੰਘ ਹੈੱਡ ਗ੍ਰੰਥੀ ਨੇ ਕੀਤਾ | ਸੰਤ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਦੀ ਪ੍ਰੇਰਨਾ ਨਾਲ ਲਾਏ ਇਸ ਕੈਂਪ ਦੌਰਾਨ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਵੇਵਜ ਹਸਪਤਾਲ ਦੀ ਟੀਮ ਨੇ 198 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ | ਇਸ ਦੌਰਾਨ ਚੁਣੇ ਗਏ 20 ਮਰੀਜ਼ਾਂ ਦੇ ਅੱਖਾਂ ਦੇ ਅਪਰੇਸ਼ਨ ਵੇਵਜ਼ ਹਸਪਤਾਲ ਟਾਂਡਾ ਵਿਖੇ ਡਾ. ਪਿਊਸ਼ ਦੀ ਟੀਮ ਵੱਲੋਂ ਕੀਤੇ ਜਾਣਗੇ | ਪ੍ਰਬੰਧਕਾਂ ਵੱਲੋਂ ਇਸ ਮੌਕੇ ਹਸਪਤਾਲ ਦੀ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਨੇ ਵੇਵਜ ਹਸਪਤਾਲ, ਚੇਅਰਮੈਨ ਬਿੱਟੂ ਅਤੇ ਸੁਸਾਇਟੀਆਂ ਦੀ ਸਮੂਹ ਟੀਮ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਮਾਨਵਤਾ ਦੀ ਸੇਵਾ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉੱਦਮ ਕਰਨੇ ਚਾਹੀਦੇ ਹਨ | ਇਸ ਮੌਕੇ ਵਿਜ਼ਨ ਕੇਅਰ ਵੈੱਲਫੇਅਰ ਸੋਸਾਇਟੀ, ਸੀਨੀਅਰ ਸਿਟੀਜ਼ਨ ਵੈੱਲਫੇਅਰ ਸੋਸਾਇਟੀ, ਸੀਤਾ ਦੇਵੀ ਮਹਿੰਗਾ ਸਿੰਘ ਮੈਮੋਰੀਅਲ ਸੋਸਾਇਟੀ ਅਤੇ ਪਿੰਡ ਪੁਲ ਪੁਖ਼ਤਾ ਦੀ ਪੰਚਾਇਤ ਤੇ ਗੁਰੂ ਘਰ ਦੇ ਸੇਵਾਦਾਰਾਂ ਡਾ.ਰਣਜੀਤ ਸਿੰਘ, ਕਰਨੈਲ ਸਿੰਘ ਮਾਲਵਾ, ਰਜਿੰਦਰ ਸਿੰਘ ਜੋਹਲ, ਦਲੀਪ, ਨਿਤਿਨ, ਕੁਲਦੀਪ ਸਿੰਘ, ਮਨਦੀਪ ਸਿੰਘ, ਬਿੰਦਰ ਰਾਮ, ਕੁਲਵੰਤ ਸਿੰਘ, ਗੁਰਜੀਤ ਸਿੰਘ ਬਾਜਵਾ, ਰਵਿਪਾਲ ਸਿੰਘ ਬਾਜਵਾ, ਦਵਿੰਦਰ ਸਿੰਘ ਲਾਲੀ, ਸਰਬਜੀਤ ਸਾਬੀ, ਸਤਪਾਲ ਸਿੰਘ, ਚਰਨਜੀਤ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਅਰਸ਼ਪ੍ਰੀਤ ਸਿੰਘ, ਵਿਨੋਦ ਕੁਮਾਰ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਬਾਵਾ ਸਿੰਘ, ਰਵੀ ਕੁਮਾਰ, ਸੁਖਦੇਵ, ਰਾਜੂ, ਮਿੰਟੂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਪਿਛਲੇ 11 ਸਾਲਾਂ 'ਚ ਮੋਦੀ ਦੀ ਅਗਵਾਈ ਹੇਠ ਦੇਸ਼ ਸੁਰੱਖਿਅਤ ਹੋਇਆ-ਅਮਿਤ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।