25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 16-06-2025
ਟਾਂਡਾ ਉੜਮੁੜ, 15 ਜੂਨ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਨੇ ਸਹਿਬਾਜ਼ਪੁਰ ਰੋਡ 'ਤੇ ਨਸ਼ੇ ਵਾਲੇ ਪਾਊਡਰ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਜਗਦੀਪ ਸਿੰਘ ਦੀ ਟੀਮ ਵੱਲੋਂ ਇਹ ਗਿ੍ਫ਼ਤਾਰੀ ਕੀਤੀ ਗਈ ਹੈ | ਥਾਣਾ ਮੁਖੀ ਨੇ ਦੱਸਿਆ ਕਿ ਟੀਮ ਵੱਲੋਂ 63 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਸ਼ੈਲੀ ਪੁੱਤਰ ਇਕਬਾਲ ਸਿੰਘ ਵਾਸੀ ਮੋਹਾ ਦੇ ਰੂਪ ਵਿਚ ਹੋਈ ਹੈ, ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਪਦਰਾਣਾ ਵਿਖੇ ਬਣ ਰਹੇ ਆਂਗਣਵਾੜੀ ਸੈਂਟਰ ਲਈ ਵਰਤੀ ਜਾ ਰਹੀ ਹੈ ਘਟੀਆ ਇੱਟ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਲਾਇਆ ਗਿਆ ਅੱਖਾਂ ਦਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।