25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵਿਧਾਇਕ ਘੁੰਮਣ ਨੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਵੰਡੇ

ਅਜੀਤ ਡੈਸਕ 16-06-2025
ਦਸੂਹਾ, 15 ਜੂਨ (ਕੌਸ਼ਲ)- ਹਲਕਾ ਦਸੂਹਾ ਦੇ ਵਿਧਾਇਕ ਵਲੋਂ ਜਿੱਥੇ ਹਲਕਾ ਦਾ ਵਿਕਾਸ ਕੀਤਾ ਜਾ ਰਿਹਾ ਹੈ | ਉੱਥੇ ਹੀ ਹਲਕੇ ਦੇ ਪਿੰਡਾਂ ਦੇ ਵਿਕਾਸ ਵਾਸਤੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਚੈੱਕ ਵੀ ਭੇਟ ਕਰ ਰਹੇ ਹਨ, ਜਿਸ ਲੜੀ ਤਹਿਤ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਬਾਜਵਾ ਗੰਗੀਆਂ ਨੂੰ 3 ਲੱਖ ਤੇ ਮਿਹਰ ਭਟੋਲੀ ਨੂੰ 2 ਲੱਖ ਦੇ ਚੈੱਕ ਭੇਟ ਕੀਤੇ ਗਏ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਗਰਾਂਟ ਦੀ ਕਮੀ ਨਹੀਂ ਦਿੱਤੀ ਜਾਵੇਗੀ, ਪਿੰਡਾਂ ਅੰਦਰ ਖੇਡ ਪਾਰਕਾਂ ਅਤੇ ਸਟੇਡੀਅਮ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਤਤਪਰ ਰਹਿਣਗੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਦਸੂਹਾ ਅੰਦਰ ਹੋਰ ਵੀ ਵੱਡੇ ਪ੍ਰੋਜੈਕਟ ਆ ਰਹੇ ਹਨ, ਜਿਸ ਵਿਚ ਹਲਕੇ ਦੀ ਕਾਇਆ ਕਲਪ ਯਕੀਨੀ ਹੈ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਮੋਹਤਬਾਰਾਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ | ਇਸ ਸਮੇਂ ਗੁਰਪ੍ਰੀਤ ਸਿੰਘ ਹੀਰਾਹਰ ਸਰਪੰਚ, ਸੰਦੀਪ ਸਿੰਘ ਢਿਲੋ, ਬਲਕਾਰ ਸਿੰਘ ਪੰਨਵਾਂ ਸਾਬਕਾ ਚੇਅਰਮੈਨ, ਜਗਦੀਪ ਸੰਸਾਰਪੁਰ, ਲਾਡੀ ਗੱਗਜੱਲੋ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਬੂਥਗੜ੍ਹ ਚੋਅ 'ਤੇ ਪੁਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਅਗਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਗੁਰਦਾਸਪੁਰ ਵਿਖੇ ਮਰੀਜ਼ਾਂ ਨੂੰ ਦਵਾਈਆਂ ਨਾ ਮਿਲਣ ਕਾਰਨ ਹੋ ਰਹੀ ਖੱਜਲ ਖ਼ੁਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।