25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਲੋੜਵੰਦਾਂ ਦੀਆਂ ਜ਼ਿੰਦਗੀਆਂ ਬਚਾਉਣ 'ਚ ਖ਼ੂਨਦਾਨ ਕੈਂਪਾਂ ਦਾ ਅਹਿਮ ਰੋਲ - ਡਾ. ਸਵਾਤੀ ਸ਼ੀਂਮਾਰ

ਅਜੀਤ ਡੈਸਕ 16-06-2025
ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਫਿੱਟ ਬਾਈਕਰ ਕਲੱਬ ਵਲੋਂ ਸਚਦੇਵਾ ਸਟਾਕਸ ਦੇ ਸਹਿਯੋਗ ਨਾਲ ਚੌਥਾ ਖ਼ੂਨਦਾਨ ਕੈਂਪ ਬੂਲਾਂਵਾੜੀ ਸਥਿਤ ਸਚਦੇਵਾ ਸਟਾਕਸ ਦੇ ਮੁੱਖ ਦਫ਼ਤਰ 'ਚ ਲਗਾਇਆ ਗਿਆ, ਜਿਸ ਦਾ ਉਦਘਾਟਨ ਐੱਸ.ਐੱਮ.ਓ. ਡਾ. ਸਵਾਤੀ ਸ਼ੀਂਮਾਰ ਵਲੋਂ ਕੀਤਾ ਗਿਆ ਅਤੇ ਇਸ ਦੌਰਾਨ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਫਿੱਟ ਬਾਈਕਰ ਕਲੱਬ ਦੇ ਮੈਂਬਰਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਵਲੋਂ ਡਾ. ਸਵਾਤੀ ਸ਼ੀਂਮਾਰ ਦਾ ਕੈਂਪ 'ਚ ਪੁੱਜਣ ਸਮੇਂ ਸਵਾਗਤ ਕੀਤਾ ਗਿਆ | ਇਸ ਦੌਰਾਨ ਡਾ. ਸਵਾਤੀ ਸ਼ੀਂਮਾਰ ਨੇ ਕਿਹਾ ਕਿ ਖ਼ੂਨਦਾਨ ਮਹਾਨ ਦਾਨ ਹੈ ਜੋ ਕਿ ਜ਼ਰੂਰਤਮੰਦ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣ 'ਚ ਸਹਾਈ ਹੁੰਦਾ ਹੈ | ਉਨ੍ਹਾਂ ਕਿਹਾ ਕਿ ਫਿੱਟ ਬਾਈਕਰ ਕਲੱਬ ਵਲੋਂ ਸਾਲਾਨਾ ਖ਼ੂਨਦਾਨ ਕੈਂਪ ਲਗਾ ਕੇ ਸਮਾਜ ਦੀ ਸੇਵਾ 'ਚ ਵੱਡੀ ਭੂਮਿਕਾ ਨਿਭਾਈ ਜਾ ਰਹੀ ਹੈ | ਡਾ. ਸਵਾਤੀ ਨੇ ਕਿਹਾ ਕਿ ਇਸ ਕਲੱਬ ਵੱਲੋਂ ਸਮੇਂ-ਸਮੇਂ ਸਿਰ ਸਮਾਜ ਭਲਾਈ ਦੇ ਕੀਤੇ ਜਾਣ ਵਾਲੇ ਹੋਰ ਕਾਰਜਾਂ ਲਈ ਸਾਰੇ ਹੀ ਕਲੱਬ ਮੈਂਬਰ ਵਧਾਈ ਦੇ ਪਾਤਰ ਹਨ | ਇਸ ਮੌਕੇ ਕਲੱਬ ਪ੍ਰਧਾਨ ਪਰਮਜੀਤ ਸਚਦੇਵਾ ਨੇ ਦੱਸਿਆ ਕਿ ਅੱਜ ਦੇ ਖ਼ੂਨਦਾਨ ਕੈਂਪ ਦੌਰਾਨ 59 ਯੂਨਿਟ ਖ਼ੂਨਦਾਨੀਆਂ ਵਲੋਂ ਦਾਨ ਕੀਤੇ ਗਏ ਹਨ ਅਤੇ ਇਸ ਕੈਂਪ ਦੀ ਖ਼ਾਸ ਗੱਲ ਇਹ ਰਹੀ ਹੈ ਕਿ ਖ਼ੂਨਦਾਨ ਕਰਨ ਵਾਲੇ ਲੋਕਾਂ ਵਿਚ ਕਈ ਪਤੀ-ਪਤਨੀਆਂ ਅਤੇ ਪਿਓ-ਪੁੱਤਰ ਮੌਜੂਦ ਰਹੇ ਹਨ ਅਤੇ ਇਸ ਤੋਂ ਇਲਾਵਾ ਖ਼ੂਨਦਾਨ ਕਰਨ ਵਾਲਿਆਂ ਵਿਚ ਵੱਡੀ ਗਿਣਤੀ ਸਾਈਕਲਿਸਟਾਂ ਦੀ ਰਹੀ | ਉਨ੍ਹਾਂ ਕਿਹਾ ਕਿ ਇਸ ਕੈਂਪ ਨੂੰ ਸਫਲ ਬਣਾਉਣ ਲਈ ਬਲ ਬਲ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਕਿ੍ਸ਼ਨ ਕਜਲਾ ਅਤੇ ਸ਼ਿਵਾਲਿਕ ਹਾਈਕਿੰਗ ਅਤੇ ਟਰੈਕਿੰਗ ਕਲੱਬ ਵੱਲੋਂ ਜਸਵਿੰਦਰ ਜੀ ਦਾ ਯੋਗਦਾਨ ਅਹਿਮ ਰਿਹਾ ਹੈ | ਇਸ ਮੌਕੇ ਡਿੰਪੀ ਸਚਦੇਵਾ, ਉੱਤਮ ਸਿੰਘ ਸਾਬੀ, ਮੁਨੀਰ ਨਾਜਰ, ਦੌਲਤ ਸਿੰਘ, ਮਸਤਾਨ ਸਿੰਘ ਗਰੇਵਾਲ, ਤਰਲੋਚਨ ਸਿੰਘ, ਗੁਰਮੇਲ ਸਿੰਘ, ਉਂਕਾਰ ਸਿੰਘ, ਰੋਹਿਤ ਬਸੀ, ਸੌਰਵ ਸ਼ਰਮਾ, ਸਾਗਰ ਸੈਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਬੂਥਗੜ੍ਹ ਚੋਅ 'ਤੇ ਪੁਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਅਗਲੀ ਖ਼ਬਰ ਟਾਂਡਾ ਰਾਮ ਸਹਾਇ ਵਿਖੇ ਸ਼੍ਰੋਮਣੀ ਅਕਾਲੀ ਦਲ ਮੈਂਬਰਸ਼ਿਪ ਭਰਤੀ ਸੰਬੰਧੀ ਚੀਫ਼ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਵਿਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।