25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵਿਧਾਇਕ ਜਿੰਪਾ ਵਲੋਂ ਬੂਥਗੜ੍ਹ ਚੋਅ 'ਤੇ ਪੁਲ ਦੇ ਨਿਰਮਾਣ ਕਾਰਜ ਦਾ ਉਦਘਾਟਨ

ਅਜੀਤ ਡੈਸਕ 16-06-2025
ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ 15 ਸਾਲਾਂ ਤੋਂ ਲਟਕਦੇ ਆ ਰਹੇ ਬੂਥਗੜ੍ਹ ਚੋਅ 'ਤੇ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਇਹ ਪੁਲ 2.35 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਪੁਲ ਦੀ ਮੰਗ ਪਿਛਲੇ ਡੇਢ ਦਹਾਕੇ ਤੋਂ ਹੋ ਰਹੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ 'ਤੇ ਕਦੇ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਵਲੋਂ ਸਿਰਫ਼ ਵਾਅਦੇ ਹੀ ਕੀਤੇ ਗਏ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵਾਅਦਾ ਹਕੀਕਤ ਵਿਚ ਬਦਲ ਦਿੱਤਾ | ਉਨ੍ਹਾਂ ਦੱਸਿਆ ਕਿ ਇਹ ਪੁਲ 108 ਸੰਤ ਤੁਲਸੀ ਨਾਥ ਮਹਾਰਾਜ ਦੀ ਯਾਦ ਵਿਚ ਬਣਾਇਆ ਜਾ ਰਿਹਾ ਹੈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਰਪੰਚ ਬੂਥਗੜ੍ਹ ਸਤਨਾਮ ਸਿੰਘ, ਤਜਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਨਵਜੋਤ ਸਿੰਘ, ਸਿਮਰਨ ਸਿੰਘ, ਸੁਮਿਤਰਾ ਦੇਵੀ, ਗੁਰਦੇਵ ਚੰਦ, ਜਸਵੀਰ ਕੌਰ, ਸੋਢੀ ਰਾਮ, ਕੁਲਜੀਤ ਕੌਰ, ਬਖਸ਼ੀਸ਼ ਰਾਮ, ਕਸ਼ਮੀਰਾ ਸਿੰਘ, ਸਰਬਜੀਤ ਕੌਰ, ਜਗਦੀਪ ਸਿੰਘ ਸਰਪੰਚ, ਮੋਹਨ ਲਾਲ, ਸੁਰਜੀਤ ਪਾਲ ਸਿੰਘ, ਸੁਰਜੀਤ ਸਿੰਘ ਧਾਮੀ, ਸੁਰਿੰਦਰ ਕੁਮਾਰ ਮੰਡ, ਪਵਨ ਕੁਮਾਰ ਸ਼ਰਮਾ, ਪਿ੍ਤਪਾਲ, ਹਰਦਿਆਲ ਸਿੰਘ, ਪ੍ਰਗਟ ਸਿੰਘ, ਕਰਨੈਲ ਸਿੰਘ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਟਾਂਡਾ ਰਾਮ ਸਹਾਇ ਵਿਖੇ ਸ਼੍ਰੋਮਣੀ ਅਕਾਲੀ ਦਲ ਮੈਂਬਰਸ਼ਿਪ ਭਰਤੀ ਸੰਬੰਧੀ ਚੀਫ਼ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਵਿਸ਼ਾ... ਅਗਲੀ ਖ਼ਬਰ ਲੋੜਵੰਦਾਂ ਦੀਆਂ ਜ਼ਿੰਦਗੀਆਂ ਬਚਾਉਣ 'ਚ ਖ਼ੂਨਦਾਨ ਕੈਂਪਾਂ ਦਾ ਅਹਿਮ ਰੋਲ - ਡਾ. ਸਵਾਤੀ ਸ਼ੀਂਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।