25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੰਤ ਬਾਬਾ ਹਰਨਾਮ ਸਿੰਘ ਸੇਵਾ ਸੁਸਾਇਟੀ ਭੱਟੀਆਂ ਨੇ ਵਾਤਾਵਰਨ ਨੂੰ ਮੁੱਖ ਰੱਖਦਿਆਂ ਬੂਟੇ ਲਗਾਏ

ਅਜੀਤ ਡੈਸਕ 16-06-2025
ਗੜ੍ਹਦੀਵਾਲਾ, 15 ਜੂਨ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਜੀ ਸੇਵਾ ਸੁਸਾਇਟੀ ਪਿੰਡ ਭੱਟੀਆਂ ਦੇ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਸੁਸਾਇਟੀ ਮੈਂਬਰਾਂ ਵੱਲੋਂ ਵਾਤਾਵਰਨ ਨੂੰ ਮੁੱਖ ਰੱਖਦੇ ਹੋਏ ਬੂਟੇ ਲਗਾਏ ਗਏ | ਇਨ੍ਹਾਂ ਬੂਟਿਆਂ ਦੀ ਸੇਵਾ ਰਮਨਜੀਤ ਕੌਰ ਦੇ ਸਪੁੱਤਰ ਅੰਗਦ ਸਿੰਘ ਵੱਲੋਂ ਕੀਤੀ ਗਈ ਅਤੇ ਸੁਸਾਇਟੀ ਮੈਂਬਰਾਂ ਵਲੋਂ ਇਹ ਬੂਟੇ ਪਿੰਡ ਦੇ ਛੱਪੜ ਦੇ ਕਿਨਾਰਿਆਂ 'ਤੇ ਲਗਾਏ ਗਏ | ਇਸ ਮੌਕੇ ਸੇਵਾ ਮੁਕਤ ਹੈਡ-ਮਾਸਟਰ ਅਵਤਾਰ ਸਿੰਘ ਰੀਹਲ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਦਿਨ ਦਰੱਖਤਾਂ ਦੀ ਕਟਾਈ ਹੋਣ ਨਾਲ ਵਾਤਾਵਰਨ ਪ੍ਰਭਾਵਿਤ ਹੋ ਰਿਹਾ ਹੈ | ਜਿਸ ਨਾਲ ਤਾਪਮਾਨ ਵਿੱਚ ਵੀ ਪਹਿਲਾ ਨਾਲੋਂ ਜਿਆਦਾ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਰੁੱਖ ਮਨੁੱਖ ਲਈ ਆਕਸੀਜਨ ਦੇ ਰੂਪ ਵਿੱਚ ਜੀਵਨ ਦਾਨ ਦੇਣ ਵਿੱਚ ਸਹਾਈ ਹੁੰਦੇ ਹਨ ਪੌਦੇ ਲਗਾ ਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਵੀ ਸ਼ੁੱਧ ਕੀਤਾ ਜਾ ਸਕਦਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ਮੌਕੇ ਸੇਵਾ ਸੋਸਾਇਟੀ ਦੇ ਉਪ ਪ੍ਰਧਾਨ ਜਸਵੀਰ ਸਿੰਘ, ਖਜਾਨਚੀ ਹਰਜੀਤ ਸਿੰਘ, ਮੀਤ ਖਜਾਨਚੀ ਸਰਬਜੀਤ ਸਿੰਘ, ਸੈਕਟਰੀ ਜਗਦੀਪ ਸਿੰਘ, ਪ੍ਰੈੱਸ ਸਕੱਤਰ ਗੁਰਦਿਆਲ ਸਿੰਘ, ਸਕੱਤਰ ਮਨਿੰਦਰ ਸਿੰਘ, ਕਮਲਦੀਪ ਸਿੰਘ, ਰਾਜਾ, ਜੱਸੀ, ਨਵ, ਅਜੇ, ਨਵੀ, ਹਰਮਨ, ਤਰਨ, ਏ.ਐਸ.ਆਈ. ਰਸ਼ਪਾਲ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਮਹਿਲਾ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਦੀ ਲਗਾਤਾਰ ਦੂਜੀ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।