25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਵਿਕਸਿਤ ਕਿ੍ਸ਼ੀ ਸੰਕਲਪ ਮੁਹਿੰਮ ਤਹਿਤ ਪਿੰਡਾਂ 'ਚ ਲਗਾਏ ਕੈਂਪ

ਅਜੀਤ ਡੈਸਕ 16-06-2025
ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ.ਏ.ਯੂ.-ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 'ਵਿਕਸਿਤ ਕਿ੍ਸ਼ੀ ਸੰਕਲਪ' ਮੁਹਿੰਮ ਚਲਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕਿ੍ਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ | ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ | ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ | ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਤੇ ਵੱਖ-ਵੱਖ ਖੇਤੀ ਸਹਾਇਕ ਧੰਦਿਆਂ ਆਦਿ ਬਾਰੇ ਦੱਸਿਆ | ਇਸ ਮੌਕੇ ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ |
ਪਿਛਲੀ ਖ਼ਬਰ ਟਾਂਡਾ ਵਿਚ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ 25 ਨੂੰ ਅਗਲੀ ਖ਼ਬਰ ਨਵਦੀਪ ਕੌਰ ਸ਼ਾਹੀ ਨੇ ਅਮਰੀਕਾ 'ਚ ਹੁਸ਼ਿਆਰਪੁਰ ਦੇ ਨਾਂਅ ਨੂੰ ਉੱਚਿਆਂ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।