25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਗਰਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 16-06-2025
ਗੜ੍ਹਦੀਵਾਲਾ, 15 ਜੂਨ (ਚੱਗਰ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਜੀ ਵਿਖੇ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਰਾਤਰੀ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਸ਼ਾਮ ਦੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਰੰਭ ਹੋਏ ਇਸ ਕੀਰਤਨ ਦਰਬਾਰ ਦੌਰਾਨ ਭਾਈ ਬਲਵੀਰ ਸਿੰਘ, ਭਾਈ ਮੰਗਲ ਸਿੰਘ ਦੋਵੇਂ ਹਜੂਰੀ ਰਾਗੀ ਗੁਰਦੁਆਰਾ ਗਰਨਾ ਸਾਹਿਬ, ਭਾਈ ਦਲਵੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅਰਸ਼ਦੀਪ ਸਿੰਘ, ਭਾਈ ਸਿਮਰਪ੍ਰੀਤ ਸਿੰਘ ਬੋਦਲਾਂ ਆਦਿ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਦ ਕਿ ਕਥਾਕਾਰ ਭਾਈ ਸਰਤਾਜ ਸਿੰਘ ਬਸਰਾਵਾਂ ਨੇ ਗੁਰਮਤਿ ਵਿਚਾਰਾਂ ਦਿ੍ੜ੍ਹ ਕਰਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਦੇ ਧਾਰਨੀ ਬਣਨ ਲਈ ਪ੍ਰੇਰਿਆਂ |ਇਸ ਮੌਕੇ ਨਿਰਵੈਰ ਖ਼ਾਲਸਾ ਕਵੀਸ਼ਰੀ ਜਥੇ ਦੀਆਂ ਬੀਬੀਆਂ ਨੇ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਇਆ | ਇਸ ਮੌਕੇ ਬਲੱਡ ਬੈਂਕ ਵਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ |ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਅੰਦਰ ਨਸ਼ਿਆਂ ਦੀ ਦਲ-ਦਲ 'ਚ ਫਸ ਰਹੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੀ ਅਤੇ ਜੇਕਰ ਅਸੀਂ ਅਜਿਹਾ ਨਹੀਂ ਕਰ ਸਕੇ ਤਾਂ ਇਸ ਦੇ ਨਤੀਜੇ ਗੰਭੀਰ ਹੋਣਗੇ | ਸਮਾਗਮ ਦੌਰਾਨ ਪ੍ਰੋ. ਗੁਰਮੀਤ ਸਿੰਘ ਕਲਸੀ ਅਤੇ ਸਰਤਾਜ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ, ਜਦ ਕਿ ਗੁਰੂ ਮਾਨਿਓ ਗ੍ਰੰਥ ਸੇਵਾ ਸੋਸਾਇਟੀ ਦੇ ਸਮੂਹ ਅਹੁਦੇਦਾਰਾਂ ਨੇ ਸਮਾਗਮ 'ਚ ਸਹਿਯੋਗ ਦੇਣ ਵਾਲਿਆਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ, ਸ੍ਰੀ ਗੁਰੁ ਹਰਿਗੋਬਿੰਦ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ, ਕੁਲਜੀਤ ਸਿੰਘ ਕਲਸੀ, ਬਲਜੀਤ ਸਿੰਘ, ਬਾਬਾ ਲਸ਼ਕਰ ਸਿੰਘ, ਭਾਈ ਕਲਿਆਣ ਸਿੰਘ ਪ੍ਰਚਾਰਕ, ਸਰਪੰਚ ਹਰਜਿੰਦਰ ਸਿੰਘ, ਸਤਿੰਦਰ ਸਿੰਘ, ਗੁਰਦਿਆਲ ਸਿੰਘ, ਮਨਜੋਤ ਸਿੰਘ, ਚਰਨਜੀਤ ਸਿੰਘ, ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਕੈਪ. ਦਵਿੰਦਰ ਸਿੰਘ, ਸਤਪਾਲ ਸਿੰਘ ਭੰਗੂ, ਅਕਾਉਂਟੈਂਟ ਗੁਰਬਿਕਰਮਜੀਤ ਸਿੰਘ, ਭਾਈ ਸਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗਰਨਾ ਸਾਹਿਬ, ਪ੍ਰੋ. ਬਲਦੇਵ ਸਿੰਘ ਬੱਲੀ, ਰਿਕਾਰਡ ਕੀਪਰ ਅਮਨਦੀਪ ਸਿੰਘ, ਰਜਵਿੰਦਰ ਸਿੰਘ ਸਟੋਰ ਕੀਪਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਟਾਂਡਾ ਵਿਚ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।