15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਰਬਜੋਤ ਸਿੰਘ ਸਾਬੀ ਦੇ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਮੁਕੇਰੀਆਂ ਹਲਕੇ ਅੰਦਰ ਚਰਚਾਵਾਂ ਦਾ ਬਾਜ਼ਾਰ ਹੋਇਆ ਗਰਮ

ਅਜੀਤ ਡੈਸਕ 17-06-2025
ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਯੂਥ ਅਕਾਲੀ ਦਲ ਬਾਦਲ ਦੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਲੰਬਾ ਸਮਾਂ ਪਾਰਟੀ ਦੇ ਨਾਮਵਰ ਲੀਡਰਾਂ ਵਿਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਸਰਬਜੋਤ ਸਿੰਘ ਸਾਬੀ ਮੁਕੇਰੀਆਂ, ਜਿਨ੍ਹਾਂ ਦੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਹਲਕਾ ਮੁਕੇਰੀਆਂ ਅੰਦਰ ਜਿੱਥੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਉੱਥੇ ਹੀ ਸਰਬਜੋਤ ਸਿੰਘ ਸਾਬੀ ਦੇ ਕਾਂਗਰਸ ਪਾਰਟੀ ਜੁਆਇਨ ਕਰਨ ਤੋਂ ਪਿੱਛੋਂ ਉਨ੍ਹਾਂ ਲਈ ਇਕ ਵੱਡੀ ਇਮਤਿਹਾਨ ਦੀ ਘੜੀ ਦਿਖਾਈ ਦੇ ਰਹੀ ਹੈ | ਜ਼ਿਕਰਯੋਗ ਹੈ ਕਿ ਸਰਦਾਰ ਸਰਬਜੋਤ ਸਿੰਘ ਸਾਬੀ ਮੁਕੇਰੀਆਂ ਹਲਕੇ ਦੀ ਇਕ ਨਾਮਵਰ ਸ਼ਖ਼ਸੀਅਤ ਹਨ, ਜਿਨ੍ਹਾਂ ਦੇ ਨਾਲ ਵੱਡੀ ਪੱਧਰ 'ਤੇ ਲੋਕ ਜੁੜੇ ਹੋਏ ਹਨ |
ਉਨ੍ਹਾਂ ਦੇ ਸਿੱਧੇ ਸੰਬੰਧ ਸ. ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਕਈ ਹੋਰ ਸ਼ੋ੍ਰਮਣੀ ਅਕਾਲੀ ਦਲ ਦੇ ਉੱਚ ਕੋਟੀ ਦੇ ਨੇਤਾਵਾਂ ਨਾਲ ਸਨ | ਉਹ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਪਾਰਟੀ ਦੇ ਸਕੱਤਰ ਜਨਰਲ ਪੰਜਾਬ ਵੀ ਰਹਿ ਚੁੱਕੇ ਸਨ ਅਤੇ ਪਿਛਲੀ ਦਿਨੀਂ ਅਸਤੀਫ਼ਾ ਦੇਣ ਤੱਕ ਉਹ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਹਲਕਾ ਇੰਚਾਰਜ ਸਨ | ਪਿਛਲੀਆਂ ਹੋਈਆਂ ਵਿਧਾਨ ਸਭਾ ਚੋਣਾਂ 2022 ਦੌਰਾਨ ਪਾਰਟੀ ਵਲੋਂ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ 'ਤੇ ਉਮੀਦਵਾਰ ਵਜੋਂ ਚੋਣ ਲੜਾਈ ਗਈ ਸੀ | ਹੁਣ ਸ. ਸਰਬਜੋਤ ਸਿੰਘ ਸਾਬੀ ਜੋ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਕਿਸੇ ਵੀ ਪਾਰਟੀ ਵਿਚ ਨਹੀਂ ਸਨ ਫਿਰ ਵੀ ਆਪਣੀਆਂ ਰਾਜਨੀਤਿਕ ਅਤੇ ਸਮਾਜਿਕ ਸਰਗਰਮੀਆਂ ਨੂੰ ਲੈ ਕੇ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਸਨ | ਉਹ ਜ਼ਮੀਨੀ ਪੱਧਰ ਦੇ ਲੀਡਰ ਹਨ ਅਤੇ ਹਲਕਾ ਮੁਕੇਰੀਆਂ ਦੇ ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਉਨ੍ਹਾਂ ਦੀ ਪਹੁੰਚ ਹੇਠਲੇ ਵਰਕਰਾਂ ਤੱਕ ਰਹੀ ਹੈ | ਹੁਣ ਦੇਖਣਾ ਇਹ ਹੋਵੇਗਾ ਕਿ
ਪਿਛਲੀ ਖ਼ਬਰ ਸੁਪਰਡੈਂਟ ਬਿ੍ਜੇਸ਼ ਕੁਮਾਰ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਸੀਟੂ ਵਲੋਂ ਮੰਗਾਂ ਨੂੰ ਲੈ ਕੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।