15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਵਿਦੇਸ਼ ਭੇਜਣ ਦੇ ਨਾਂਅ 'ਤੇ 25 ਲੱਖ ਠੱਗੇ, 2 ਨਾਮਜ਼ਦ

ਅਜੀਤ ਡੈਸਕ 17-06-2025
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 2 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਢੋਲਵਾਹਾ ਦੇ ਵਾਸੀ ਸੁਰਿੰਦਰ ਸਿੰਘ ਤੇ ਸੁਰਜੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦੇ ਲੜਕੇ ਵਿਸ਼ਵਜੀਤ ਅਤੇ ਸੁਰਜੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਟਰੈਵਲ ਏਜੰਟ ਰਾਹੁਲ ਡਡਵਾਲ ਵਾਸੀ ਉਸਮਾਨ ਸ਼ਹੀਦ ਅਤੇ ਵਿਕਾਸ ਕੁਮਾਰ ਵਾਸੀ ਮੁਕੇਰੀਆਂ ਨੇ ਉਨ੍ਹਾਂ ਨਾਲ ਕਥਿਤ ਤੌਰ 'ਤੇ 25 ਲੱਖ ਰੁਪਏ ਦੀ ਠੱਗੀ ਮਾਰੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੁਪਰਡੈਂਟ ਬਿ੍ਜੇਸ਼ ਕੁਮਾਰ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਸੀਟੂ ਵਲੋਂ ਮੰਗਾਂ ਨੂੰ ਲੈ ਕੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।