15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਜਪਾ ਵਰਕਰਾਂ ਨੇ ਮੁਕੇਰੀਆਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਅਜੀਤ ਡੈਸਕ 17-06-2025
ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਮੌਕੇ 'ਤੇ ਜ਼ਿਲ੍ਹਾ ਦਫ਼ਤਰ ਭਾਜਪਾ ਮੁਕੇਰੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਦੀ ਪ੍ਰਧਾਨਗੀ ਹੇਠ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ, ਲੋਕ ਭਲਾਈ ਸਕੀਮਾਂ ਅਤੇ ਵਿਕਾਸ ਦੀ ਦਿਸ਼ਾ ਵਿਚ ਕੀਤੇ ਗਏ ਕੰਮਾਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਪਿਛਲੇ 11 ਸਾਲਾਂ ਵਿਚ ਇਕ ਨਵੀਂ ਦਿਸ਼ਾ ਅਤੇ ਸਥਿਤੀ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਚਾਹੀਦਾ ਹੈ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਦੱਸਿਆ ਜਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਰ ਡਿਵੀਜ਼ਨ, ਪੰਚਾਇਤ ਅਤੇ ਬੂਥ ਵਿਚ ਇੱਕ ਵਿਸ਼ੇਸ਼ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਕਿਹਾ ਕਿ ਹਰ ਡਿਵੀਜ਼ਨ ਵਿਚ 21 ਜੂਨ ਨੂੰ ਵਿਸ਼ਵ ਯੋਗ ਦਿਵਸ ਮਨਾਇਆ ਜਾਵੇਗਾ ਅਤੇ 25 ਜੂਨ ਨੂੰ ਐਮਰਜੈਂਸੀ ਦੇ 50 ਸਾਲ ਪੂਰੇ ਹੋਣ 'ਤੇ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ, ਜ਼ਿਲ੍ਹਾ ਜਨਰਲ ਸਕੱਤਰ ਰਘੂਨਾਥ ਸਿੰਘ ਰਾਣਾ, ਸੰਜੀਵ ਮਿਨਹਾਸ, ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਪਲਵੀ ਸ਼ਰਮਾ, ਸ਼ੰਭੂ ਨਾਥ ਭਾਰਤੀ, ਸੁਸ਼ੀਲ ਕੁਮਾਰ ਪਿੰਕੀ, ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮਨਕੋਟੀਆ, ਅਨਿਲ ਸ਼ਰਮਾ ਸਿੰਘਪੁਰ, ਮੰਡਲ ਪ੍ਰਧਾਨ ਸੁਨੀਲ ਕੁਮਾਰ ਡਿੰਪੀ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਮੰਡਲ ਪ੍ਰਧਾਨ ਸ਼ੰਮੀ ਵਸ਼ਿਸਠ, ਸਰਪੰਚ ਸ਼ਾਲੂ, ਵਿਨੋਦ ਕੁਮਾਰ ਮਿੱਠੂ, ਸੋਨੂੰ, ਜਗਦੀਸ਼ ਮਿਨਹਾਸ, ਡਾ. ਬਿੱਟੂ, ਮੰਡਲ ਪ੍ਰਧਾਨ ਮਨੋਜ ਕੁਮਾਰ, ਮੰਡਲ ਪ੍ਰਧਾਨ ਚਰਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜ ਮੈਂਬਰੀ ਭਰਤੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਹਲਕਾ ਉੜਮੁੜ 'ਚ ਭਰਵਾਂ ਹੁੰਗਾਰਾ-ਮਨਜੀਤ ਦਸੂਹਾ ਅਗਲੀ ਖ਼ਬਰ ਸੁਪਰਡੈਂਟ ਬਿ੍ਜੇਸ਼ ਕੁਮਾਰ ਦੀ ਸੜਕ ਹਾਦਸੇ 'ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।