15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੰਜ ਮੈਂਬਰੀ ਭਰਤੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਹਲਕਾ ਉੜਮੁੜ 'ਚ ਭਰਵਾਂ ਹੁੰਗਾਰਾ-ਮਨਜੀਤ ਦਸੂਹਾ

ਅਜੀਤ ਡੈਸਕ 17-06-2025
ਟਾਂਡਾ ਉੜਮੁੜ, 16 ਜੂਨ (ਭਗਵਾਨ ਸਿੰਘ ਸੈਣੀ)-ਹਲਕਾ ਉੜਮੁੜ ਟਾਂਡਾ ਵਿਚ ਪੰਜ ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਦੀਆਂ ਕਾਪੀਆਂ ਭਰਤੀ ਕਰਨ ਉਪਰੰਤ ਹਲਕੇ ਦੇ ਸੇਵਾਦਾਰ ਪੰਜ ਮੈਂਬਰੀ ਕਮੇਟੀ ਦੇ ਮਨਜੀਤ ਸਿੰਘ ਦਸੂਹਾ ਨੂੰ ਨੌਜਵਾਨ ਅਕਾਲੀ ਦਲ ਦੇ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕਾਂ ਨੇ ਸੌਂਪੀਆਂ ਤੇ ਕਿਹਾ ਕਿ ਇਸ ਭਰਤੀ ਮੁਹਿੰਮ ਦਾ ਹਲਕੇ ਦੇ ਲੋਕਾਂ ਨੇ ਆਪ ਮੁਹਾਰੇ ਸਾਥ ਦਿੱਤਾ ਹੈ | ਇਸ ਮੌਕੇ ਹਲਕਾ ਸੇਵਾਦਾਰ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਸਿੱਖ ਸੰਗਤਾਂ ਵਲੋਂ ਜਿਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦਾ ਮਾਣ ਸਤਿਕਾਰ ਕੀਤਾ ਤੇ ਸਮਰਥਨ ਦਿੱਤਾ ਹੈ ਤੇ ਵੱਡੇ ਇਕੱਠ ਕਰਕੇ ਭਰਤੀ ਮੁਹਿੰਮ ਨੂੰ ਕਾਮਯਾਬ ਕੀਤਾ, ਉਸ ਤੋਂ ਸਪਸ਼ਟ ਸੰਕੇਤ ਹਨ ਕਿ ਸਿੱਖ ਸੰਗਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਲੀਡਰਸ਼ਿਪ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਪਿਆਰ ਕਰਨ ਵਾਲੇ ਮਿਹਨਤੀ ਵਰਕਰ ਨਵੀਂ ਲੀਡਰਸ਼ਿਪ ਦੀ ਉਡੀਕ ਕਰ ਰਹੇ ਹਨ ਜੋ ਜਲਦੀ ਹੀ ਭਰਤੀ ਮੁਹਿੰਮ ਪੂਰੀ ਹੋਣ ਉਪਰੰਤ ਪੰਜ ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 18 ਜੂਨ ਨੂੰ ਭਰਤੀ ਦੀਆਂ ਕਾਪੀਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਨੂੰ ਜਮ੍ਹਾਂ ਕਰਵਾ ਦਿੱਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਨਾਲ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਚੌਹਾਨ ਢਡਿਆਲਾ, ਜਥੇਦਾਰ ਕਿਰਪਾਲ ਸਿੰਘ ਜਾਜਾ, ਜਥੇਦਾਰ ਮੋਹਣਜੀਤ ਸਿੰਘ, ਰਵਿੰਦਰ ਸਿੰਘ ਮੋਮੀ ਮੂਨਕਾਂ, ਜਥੇਦਾਰ ਅਵਤਾਰ ਸਿੰਘ ਬਿੱਟੂ, ਬਹਾਦਰ ਸਿੰਘ ਭਾਰਦਵਾਜ, ਸੁਖਬੀਰ ਸਿੰਘ ਕਾਕਾ ਗੋਮਰਾ, ਪੰਚ ਤਜਿੰਦਰ ਸਿੰਘ ਲਾਡੀ, ਮਨੀ ਸਿੰਘ ਕਲੋਆ, ਜਰਨੈਲ ਸਿੰਘ ਬੁੱਢੀ ਪਿੰਡ, ਰੂਪ ਲਾਲ ਨੰਗਲ ਖੂੰਗਾ, ਜਸਪ੍ਰੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਕਾਕਾ, ਸੰਦੀਪ ਸਿੰਘ ਮੂਨਕ ਕਲਾ, ਪੰਚ ਪਿ੍ਥੀ ਸਿੰਘ ਬੋਲੇਵਾਲ, ਨੰਬਰਦਾਰ ਹਜ਼ਾਰਾ ਸਿੰਘ ਬੋਲੇਵਾਲ, ਹੁਕਮਪ੍ਰੀਤ ਸਿੰਘ ਬਗੋਲਾ, ਗੁਰਦੇਵ ਸਿੰਘ ਜੀਆ ਨੱਥਾ, ਸੁਹਿੰਦਰ ਸਿੰਘ ਖੁਣ-ਖੁਣ, ਕੁਲਵੰਤ ਸਿੰਘ ਜੋਹਲ, ਅਮਰਜੀਤ ਸਿੰਘ ਖੋਖਰ, ਰਤਨ ਸਿੰਘ ਖੋਖਰ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਵਲੋਂ ਜੂਡੋ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਜਪਾ ਵਰਕਰਾਂ ਨੇ ਮੁਕੇਰੀਆਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।