15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਵਿਦੇਸ਼ ਭੇਜਣ ਦੇ ਨਾਂਅ 'ਤੇ 3.5 ਲੱਖ ਦੀ ਮਾਰੀ ਠੱਗੀ, ਏਜੰਟ ਨਾਮਜ਼ਦ

ਅਜੀਤ ਡੈਸਕ 17-06-2025
ਮਾਹਿਲਪੁਰ, 16 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ 3.5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਏਜੰਟ ਨੂੰ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਨਵੀ ਮੁਹੰਮਦ ਪੁੱਤਰ ਹਮੀਦ ਮੁਹੰਮਦ ਵਾਸੀ ਪਿੰਡ ਸੈਲਾ ਖ਼ੁਰਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ ਭਾਰਤੀ ਗਿੱਲ ਪੁੱਤਰ ਅਸ਼ਵਨੀ ਕੁਮਾਰ ਵਾਸੀ ਮਕਾਨ ਨੰਬਰ 430, ਮੁਹੱਲਾ ਰਿਸ਼ੀ ਨਗਰ, ਜਲੰਧਰ-1 ਨੇ ਉਸ ਨੂੰ ਵਿਦੇਸ਼ ਇਟਲੀ ਭੇਜਣ ਦੇ ਨਾਮ ਤੇ 3,50,000 ਰੁਪਏ ਦੀ ਲਏ ਸਨ | ਉਨ੍ਹਾਂ ਦੱਸਿਆ ਕਿ ਉਸ ਨੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਨੇ ਰੁਪਏ ਵਾਪਸ ਕੀਤੇ | ਇਸ ਦੀ ਇਨਕੁਆਰੀ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਵੱਲੋਂ ਕਰਨ 'ਤੇ ਭਾਰਤੀ ਗਿੱਲ ਦੇ ਖ਼ਿਲਾਫ਼ ਮੁਕੱਦਮਾ ਦਰਜ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਜਲਾਲਪੁਰ ਵਿਖੇ ਕਾਨੰੂਨੀ ਸੇਵਾਵਾਂ ਦਾ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ 21 ਨੂੰ ਪੁਲਿਸ ਲਾਈਨ ਗਰਾਊਾਡ 'ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਨਿਕਾਸ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।