15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਤਰਸੇਮ ਮਿਨਹਾਸ ਨੇ ਅਹਿਮਦਾਬਾਦ ਘਟਨਾ 'ਤੇ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 17-06-2025
ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਕਾਂਗਰਸ ਦੇ ਸੀਨੀਅਰ ਨੇਤਾ ਤਰਸੇਮ ਮਿਨਹਾਸ ਨੇ ਅਹਿਮਾਦਾਬ ਘਟਨਾ ਵਿਚ ਮਾਰੇ ਗਏ ਲੋਕਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਇਸ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਜਹਾਜ਼ 'ਚ ਸਵਾਰ ਵੱਡੀ ਗਿਣਤੀ 'ਚ ਲੋਕਾਂ ਦਾ ਮਾਰੇ ਜਾਣਾ ਬੇਹੱਦ ਦੁਖਦਾਈ ਹੈ | ਉਨ੍ਹਾਂ ਕਿਹਾ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਨ੍ਹਾਂ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਤੇ ਉੱਦਮ ਬਖ਼ਸ਼ਣ | ਤਰਸੇਮ ਮਿਨਹਾਸ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਹਾਦਸੇ ਦੀ ਜਾਂਚ ਪੜਤਾਲ ਕਰਨ ਦੇ ਨਾਲ-ਨਾਲ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਵੀ ਦਿੱਤਾ |
ਪਿਛਲੀ ਖ਼ਬਰ ਮਾਸਟਰ ਸੇਵਾ ਸਿੰਘ ਨੇ ਅਹਿਮਦਾਬਾਦ ਘਟਨਾ ਨੇ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਾ ਦੀ ਵਾਰ ਦੇ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।