15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿ੍ੰਸੀਪਲ ਗੁਰਦਿਆਲ ਸਿੰਘ ਵਲੋਂ ਅਹਿਮਦਾਬਾਦ ਘਟਨਾ 'ਤੇ ਦੁੱਖ ਪ੍ਰਗਟ

ਅਜੀਤ ਡੈਸਕ 17-06-2025
ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਅਹਿਮਦਾਬਾਦ ਵਿਚ ਜਹਾਜ਼ ਵਜੋਂ ਉਡਾਣ ਭਰਨ ਸਮੇਂ ਹੇਠਾਂ ਡਿੱਗਣ ਨਾਲ ਮਾਰੇ ਗਏ ਲੋਕਾਂ ਦੀ ਹੋਈ ਮੌਤ ਬਹੁਤ ਹੀ ਦੁਖਦਾਈ ਘਟਨਾ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪਿ੍ੰਸੀਪਲ ਗੁਰਦਿਆਲ ਸਿੰਘ ਵਲੋਂ ਇਸ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਜਹਾਜ਼ ਵਿਚ ਮਾਰੇ ਲੋਕਾਂ ਦੀ ਮੌਤ ਉਨ੍ਹਾਂ ਦੇ ਪਰਿਵਾਰ ਲਈ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਨ੍ਹਾਂ ਵਿੱਛੜੀਆਂ ਹੋਈਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ | ਉਨ੍ਹਾਂ ਸਰਕਾਰ ਪਾਸੋਂ ਪੁਰਜ਼ੋਰ ਮੰਗ ਵੀ ਕੀਤੀ ਕਿ ਇਸ ਘਟਨਾ ਵਾਪਰਨ ਪਿੱਛੇ ਹੋਈ ਅਣਗਹਿਲੀ ਦੀ ਵੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾਵੇ ਤਾਂ ਜੋ ਅਗਾਂਹ ਤੋਂ ਕੋਈ ਅਜਿਹਾ ਹਾਦਸਾ ਨਾ ਵਾਪਰ ਸਕੇ |
ਪਿਛਲੀ ਖ਼ਬਰ ਤਰਸੇਮ ਮਿਨਹਾਸ ਨੇ ਅਹਿਮਦਾਬਾਦ ਘਟਨਾ 'ਤੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਮਾਸਟਰ ਸੇਵਾ ਸਿੰਘ ਨੇ ਅਹਿਮਦਾਬਾਦ ਘਟਨਾ ਨੇ ਕੀਤਾ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।