ਹਾਜੀਪੁਰ, 16 ਜੂਨ (ਜੋਗਿੰਦਰ ਸਿੰਘ)-ਲੁਧਿਆਣਾ ਦੀ ਹੋ ਰਹੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਨਵਾਂ ਇਤਿਹਾਸ ਰਚੇਗਾ ਕਿਉਂਕਿ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਲੋਕਾਂ ਵਲੋਂ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ ਜਿਸ 'ਤੇ ਸਾਫ਼ ਹੋ ਗਿਆ ਹੈ ਕਿ ਇਸ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਿਲ ਕਰੇਗਾ | ਇਹ ਪ੍ਰਗਟਾਵਾ ਟਕਸਾਲੀ ਆਗੂ ਤੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਲਖਵਿੰਦਰ ਸਿੰਘ ਟਿੰਮੀ ਨੇ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਸੀ ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਸੁਖਾਲਾ ਕੀਤਾ ਸੀ | ਇਸ ਮੌਕੇ ਉਨ੍ਹਾਂ ਨਾਲ ਜਸਪਾਲ ਕੌਰ, ਹਰਭਜਨ ਕੌਰ, ਪ੍ਰੀਤੀ ਮਲਹੋਤਰਾ ਪ੍ਰਧਾਨ ਇਸਤਰੀ ਅਕਾਲੀ ਦਲ, ਸੁਨੀਤਾ ਦੇਵੀ, ਗੁਰਨਾਮ ਸਿੰਘ ਅਜਮੇਰ, ਸੰਤੋਖ ਸਿੰਘ ਡਾਲੋਵਾਲ ਆਦਿ ਹਾਜ਼ਰ ਸਨ |