15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਚੋਹਕਾ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ

ਅਜੀਤ ਡੈਸਕ 17-06-2025
ਗੜ੍ਹਦੀਵਾਲਾ, 16 ਜੂਨ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਬਾਬਾ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਚੋਹਕਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ | ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਮੁਰਾਦਪੁਰ, ਭਾਈ ਖੁਸ਼ਵੰਤ ਸਿੰਘ ਸੋਹਲਪੁਰ, ਭਾਈ ਸੁਰਜੀਤ ਸਿੰਘ ਹੁਸ਼ਿਆਰਪੁਰ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਗਿਆਨੀ ਕਮਲ ਸਿੰਘ ਬੱਦੋਵਾਲ, ਗਿਆਨੀ ਬਲਦੇਵ ਸਿੰਘ ਬਲੱਗਣ, ਗਿਆਨੀ ਸੁਖਵਿੰਦਰ ਸਿੰਘ ਮੰਡਾਲੀ ਕੀਰਤਨੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਪ੍ਰਭਦੀਪ ਸਿੰਘ, ਮਾਸਟਰ ਪਿਆਰਾ ਸਿੰਘ, ਸੱਤਦੇਵ ਸਿੰਘ, ਸੁਖਬੀਰ ਸਿੰਘ, ਨਾਮਦੇਵ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਉਂਕਾਰ ਸਿੰਘ, ਸਤਿੰਦਰ ਸਿੰਘ, ਪਰਮਜੀਤ ਸਿੰਘ, ਮਨਜਿੰਦਰ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਸਤਬੀਰ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵਲੋਂ ਡਿਸਪੈਂਸਰੀ ਨੂੰ ਵਾਟਰ ਕੂਲਰ ਭੇਟ ਅਗਲੀ ਖ਼ਬਰ ਮੋਇਲਾ ਵਾਹਿਦਪੁਰ ਵਿਖੇ 3 ਦਿਨਾ ਜੋੜ ਮੇਲਾ ਅੱਜ ਤੋਂ ਕਨਵਰ ਗਰੇਵਾਲ ਦਾ ਪ੍ਰੋਗਰਾਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।