15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵਲੋਂ ਡਿਸਪੈਂਸਰੀ ਨੂੰ ਵਾਟਰ ਕੂਲਰ ਭੇਟ

ਅਜੀਤ ਡੈਸਕ 17-06-2025
ਗੜ੍ਹਦੀਵਾਲਾ, 16 ਜੂਨ (ਚੱਗਰ)-ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵਲੋਂ ਪਿੰਡ ਬੋਦਲ ਦੇ ਆਯੂਸ਼ਮਾਨ ਆਰੋਗਿਆ ਕੇਂਦਰ (ਡਿਸਪੈਂਸਰੀ) ਲਈ ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਪਿੰਡ ਦੀ ਡਿਸਪੈਂਸਰੀ ਵਿਚ ਕਾਫੀ ਮਰੀਜ਼ ਆਪਣਾ ਇਲਾਜ ਕਰਾਉਣ ਲਈ ਅਤੇ ਦਵਾਈ ਲੈਣ ਲਈ ਆਉਂਦੇ ਹਨ, ਜਿਨ੍ਹਾਂ ਨੂੰ ਗਰਮੀ ਦੇ ਮੌਸਮ ਦੌਰਾਨ ਪੀਣ ਵਾਲੇ ਠੰਢੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸੁਸਾਇਟੀ ਵਲੋਂ ਪਿੰਡ ਦੀ ਡਿਸਪੈਂਸਰੀ ਵਿਖੇ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਲਗਵਾ ਕੇ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਲਈ ਇਟਲੀ ਤੋਂ ਹਰਦੀਪ ਸਿੰਘ ਬੋਦਲ, ਨਰਿੰਦਰ ਸਿੰਘ ਮਹੰਤ ਤੇ ਸਮੂਹ ਪਰਿਵਾਰ ਅਤੇ ਸਰਬਜੀਤ ਸਿੰਘ ਸਾਬੀ ਭੁੱਲਰ ਵਲੋਂ ਸਹਿਯੋਗ ਦਿੱਤਾ ਗਿਆ | ਇਸ ਤੋਂ ਇਲਾਵਾ ਪਿ੍ਤਪਾਲ ਸਿੰਘ ਸੋਨੀ ਵਲੋਂ ਵੀ ਇਸ ਉਪਰਾਲੇ ਲਈ ਵਿਸ਼ੇਸ਼ ਸਹਿਯੋਗ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ ਘੁੰਮਣ, ਪਿੰਡ ਦੇ ਸਰਪੰਚ ਹਰਜਿੰਦਰ ਸਿੰਘ, ਬੋਦਲ ਛਾਉਣੀ ਦੇ ਸਰਪੰਚ ਹਰਬੰਸ ਕੌਰ, ਖਾਲਸਾ ਕਾਲਜ ਗੜ੍ਹਦੀਵਾਲਾ ਦੇ ਸੁਪਰਟੈਂਡੈਂਟ ਜਸਵਿੰਦਰ ਸਿੰਘ ਮਾਣਕੂ, ਮਨਜਿੰਦਰ ਸਿੰਘ, ਅਕਾਸ਼ਦੀਪ ਸਿੰਘ, ਹਰਸਾਹਿਬ ਸਿੰਘ ਢੀਂਡਸਾ, ਹਰਪਾਲ ਸਿੰਘ ਬਿੱਟਾ, ਗਗਨਦੀਪ ਸਿੰਘ, ਹਰਮਿੰਦਰ ਸਿੰਘ, ਸੀ. ਐਚ. ਓ. ਸਿਮਰਪ੍ਰੀਤ ਕੌਰ, ਕੁਲਵਿੰਦਰ ਕੌਰ, ਸੁੱਖਵਿੰਦਰ ਕੌਰ, ਤਾਲਿਬ ਬੋਦਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੰਨਣਹਾਨਾ 'ਚ ਸੰਤ ਬਾਬਾ ਹਰੀ ਸਿੰਘ ਦੀ ਯਾਦ 'ਚ ਸੰਤ ਸਮਾਗਮ ਅਗਲੀ ਖ਼ਬਰ ਪਿੰਡ ਚੋਹਕਾ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।