15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਜਿੰਪਾ ਵਲੋਂ ਵਾਰਡ ਨੰ: 11 'ਚ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ

ਅਜੀਤ ਡੈਸਕ 17-06-2025
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ 'ਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੇ ਉਦਘਾਟਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਸਾਰੇ ਵਾਰਡਾਂ ਦੀਆਂ ਲੋੜਾਂ ਅਨੁਸਾਰ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਨਰਿੰਦਰ ਚੌਧਰੀ, ਜ਼ਿਲ੍ਹਾ ਜੁਆਇੰਟ ਸਕੱਤਰ ਕਮਲੇਸ਼ ਕੌਰ, ਡਾ. ਜਸਵੀਰ ਸਿੰਘ ਪਰਮਾਰ, ਪੂਜਾ ਮਹਾਜਨ, ਐਸ.ਡੀ.ਓ ਲਵਦੀਪ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਭੰਗਾਲਾ ਵਿਖੇ ਸਾਲਾਨਾ ਮੇਲਾ 19 ਨੂੰ ਅਗਲੀ ਖ਼ਬਰ ਮੰਨਣਹਾਨਾ 'ਚ ਸੰਤ ਬਾਬਾ ਹਰੀ ਸਿੰਘ ਦੀ ਯਾਦ 'ਚ ਸੰਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।