15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅਸਲਾਮਾਬਾਦ 'ਚ ਜੋਤੀ ਜੋਤਿ ਦਿਵਸ ਸੰਬੰਧੀ ਧਾਰਮਿਕ ਸਮਾਗਮ

ਅਜੀਤ ਡੈਸਕ 17-06-2025
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤਿ ਦਿਵਸ ਸਬੰਧੀ ਸਥਾਨਕ ਮੁਹੱਲਾ ਅਸਲਾਮਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਹਜੂਰੀ ਜਥੇ ਭਾਈ ਮਿਹਰ ਸਿੰਘ ਅਤੇ ਭਾਈ ਬੂਟਾ ਸਿੰਘ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਗੀਰ ਸਿੰਘ ਅਤੇ ਜਨਰਲ ਸਕੱਤਰ ਮਾ. ਸੁਰਜੀਤ ਰਾਜਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਇਸ ਮੌਕੇ ਰਾਮ ਪ੍ਰਕਾਸ਼, ਡਾ: ਕਾਬਲ ਰਾਮ, ਕਿ੍ਸ਼ਨ ਗੋਪਾਲ, ਰਤਨ ਚੰਦ, ਗੁਰਪਾਲ ਚੰਦ, ਸੁਰਿੰਦਰ ਪਾਲ, ਕੌਂਸਲਰ ਬਖ਼ਸ਼ੀਸ਼ ਕੌਰ, ਜੰਝ ਘਰ ਦੀ ਪ੍ਰਧਾਨ ਰੇਖਾ ਰਾਣੀ, ਬਲਦੇਵ ਕੌਰ, ਗੁਰਦੇਵ ਕੌਰ, ਸੁਰਜੀਤ ਕੌਰ, ਬਿਮਲਾ ਦੇਵੀ, ਬਿਮਲਜੀਤ ਕੌਰ, ਮਨਜੀਤ ਕੌਰ, ਮਾ: ਸੁਖਦੇਵ ਸਿੰਘ, ਕੁਲਦੀਪ ਸਿੰਘ, ਰਾਹੁਲ ਕੁਮਾਰ, ਰਜਿੰਦਰ ਪਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਚਦੇਵਾ ਸਟਾਕਸ ਡਾਇਮੰਡ ਆਫ਼ ਨਾਲਜ ਸੀਜ਼ਨ-4 ਸੰਬੰਧੀ ਫਾਰਮ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦਾ ਜੋਤੀ ਜੋਤਿ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।