ਬੀਣੇਵਾਲ, 16 ਜੂਨ (ਬੈਜ ਚੌਧਰੀ)-ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜੋਤੀ ਜੋਤਿ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੀ ਪਵਿੱਤਰ ਬਾਣੀ ਦੇ ਜਾਪ ਉਪਰੰਤ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਇਤਿਹਾਸ ਨਾਲ ਜੋੜਨਾ ਕੀਤਾ | ਸ੍ਰੀ ਗੁਰੂ ਰਵਿਦਾਸ ਜੀ 1 ਹਾੜ 1528 ਈਸਵੀ ਨੂੰ ਜੋਤੀ ਜੋਤਿ ਸਮਾਏ ਸਨ | ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਪੂਰਾ ਜੀਵਨ ਦੱਬੇ ਕੁਚਲੇ ਸਮਾਜ ਲਈ ਸੰਘਰਸ਼ ਕੀਤਾ | ਇਸ ਮੌਕੇ ਪਿੰਡ ਭਰੋਵਾਲ ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵਲੋਂ ਲੰਗਰਾਂ ਦੀ ਸੇਵਾ ਕੀਤੀ ਗਈ | ਨੌਜਵਾਨਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਚੇਅਰਮੈਨ ਡਾ. ਕੁਲਵਰਨ ਸਿੰਘ, ਬਾਬਾ ਨਰੇਸ਼ ਸਿੰਘ, ਕੈਸ਼ੀਅਰ ਹਰਭਜਨ ਸਿੰਘ, ਬਾਬਾ ਸੁਖਦੇਵ ਸਿੰਘ, ਮੱਖਣ ਸਿੰਘ ਵਾਹਿਦਪੁਰੀ, ਚੌਧਰੀ ਜੀਤ ਸਿੰਘ,ਚਰਨ ਭਾਰਤੀ, ਸਤ ਪਾਲ, ਗੁਰਮੁਖ ਸਿੰਘ, ਬਿੰਦਰ ਸਿੰਘ, ਰਜਿੰਦਰ ਕੁਮਾਰ ਅਤੇ ਰੋਸ਼ਨ ਲਾਲ ਹਾਜ਼ਰ ਸਨ |