15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸਿੰਘ ਸਭਾ 'ਚ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼ੁਰੂ

ਅਜੀਤ ਡੈਸਕ 17-06-2025
ਟਾਂਡਾ ਉੜਮੁੜ, 16 ਜੂਨ (ਕੁਲਬੀਰ ਸਿੰਘ ਗੁਰਾਇਆ)-ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਉੜਮੁੜ ਵਿਖੇ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਕੀਤੀ ਗਈ | ਹੈੱਡ ਗ੍ਰੰਥੀ ਬਾਬਾ ਹਰੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ | ਇਸ ਸੰਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਿਸ਼ਾਨ ਸਿੰਘ ਨੇ ਦੱਸਿਆ ਕੇ ਇਹ ਕੈਂਪ 16 ਤੋਂ 22 ਜੂਨ ਤੱਕ ਚੱਲੇਗਾ, ਜਿਸ ਵਿਚ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇ ਨਾਲ-ਨਾਲ ਰੋਜ਼ਾਨਾ ਗੁਰਬਾਣੀ ਸੰਥਿਆ ਵੀ ਕਰਵਾਈ ਜਾਵੇਗੀ | ਇਸ ਮੌਕੇ ਸੇਵਾਦਾਰ ਬੱਬੂ ਸੰਧਾਵਾਲੀਆ, ਕੁਲਦੀਪ ਸਿੰਘ ਸਿੱਧੂ, ਹਰਜਿੰਦਰ ਸਿੰਘ ਅਤੇ ਤੀਰਥ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਕੈਂਪ ਦੀ ਸ਼ੁਰੂਆਤ ਰੋਜ਼ਾਨਾ ਸਵੇਰੇ 8 ਵਜੇ ਸ਼ਸਤਰ ਵਿੱਦਿਆ ਗਤਕੇ ਦੀ ਸਿਖਲਾਈ ਕਲਾਸ ਨਾਲ ਹੋਵੇਗੀ | ਉਨ੍ਹਾਂ ਦੱਸਿਆ ਗਤਕਾ ਸਿਖਲਾਈ ਦੀ ਕਲਾਸ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਦੇ ਸਿੰਘਾਂ ਦੀ ਅਗਵਾਈ ਵਿਚ ਸਿੱਖ ਮਾਰਸ਼ਲ ਆਰਟ ਗਤਕਾ ਦੀ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੈਂਪ ਰੋਜ਼ਾਨਾ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ | ਇਸ ਮੌਕੇ ਬਲਦੇਵ ਸਿੰਘ, ਗਿਆਨੀ ਜਸਵਿੰਦਰ ਸਿੰਘ, ਸੰਦੀਪ ਸਿੰਘ, ਮਨਜਿੰਦਰ ਕੌਰ, ਹਰਦੀਪ ਕੌਰ, ਕੁਲਵੰਤ ਕੌਰ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਹਰਿੰਦਰ ਸਿੰਘ, ਰਵਿੰਦਰ ਸਿੰਘ, ਪਰਮਜੀਤ ਸਿੰਘ, ਅਮਿ੍ਤਪਾਲ ਸਿੰਘ, ਆਤਮਜੀਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ 4 ਨੌਜਵਾਨ ਕਾਬੂ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ 37 ਪਿੰਡਾਂ ਨੂੰ 1 ਕਰੋੜ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਵੰਡੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।